ਵਿਦੇਸ਼ੀ ਧਰਤੀ ‘ਤੇ ਆਏ ਦਿਨ ਨੌਜਵਾਨਾਂ ਵਲੋਂ ਕੀਤੀ ਜਾ ਰਹੀ ਗੁੰਡਾਗਰਦੀ ਦੀਆਂ ਨਿੱਤ ਨਵੀਂਆਂ ਖਬਰਾਂ ਆਉਦੀਆਂ ਹੀ ਰਹਿੰਦੀਆਂ ਹਨ। ਪੰਜਾਬੀ ਹੀ ਪੰਜਾਬੀ ਦੇ ਵੈਰੀ ਬਣਦੇ ਜਾ ਰਹੇ ਹਨ। ਤਾਜ਼ਾ ਮਾਮਲਾ ਪੰਜਾਬੀਆਂ ਦੇ ਗੜ੍ਹ ਬਰੈਂਪਟਨ ਤੋਂ ਸਾਹਮਣੇ ਆਇਆ ਹੈ।
ਬਰੈਂਪਟਨ ਵਿੱਚ ਇੱਕ ਰੋਡ ਰੇਜ ਦਾ ਮਾਮਲਾ ਸਾਹਮਣੇ ਆਇਆ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਈ। ਰੋਡ ‘ਤੇ ਵਾਪਰੀ ਗੁੰਡਾਗਰਦੀ ਦੀ ਇਸ ਘਟਨਾ ਵਿੱਚ ਸ਼ਾਮਲ 3 ਪੰਜਾਬੀਆਂ ਨੂੰ ਪੀਲ ਰੀਜਨਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਚੌਥਾ ਸ਼ੱਕੀ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ।
Arrests Made in Road Rage Investigation
— Peel Regional Police (@PeelPolice) April 3, 2024
Read more: https://t.co/AI5k9rXoJN pic.twitter.com/CVUB8VhiYh
ਪੁਲਿਸ ਨੇ ਦੱਸਿਆ ਕਿ ਇਸ ਘਟਨਾ ‘ਚ ਪੀੜਤ ਦਾ 4 ਨੌਜਵਾਨਾਂ ਨਾਲ ਸਾਹਮਣਾ ਹੋਇਆ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਧਮਕੀਆਂ ਦਿੰਦੇ ਹੋਏ ਉਨ੍ਹਾਂ ਦੀ ਕਾਰ ਨੂੰ ਨੁਕਸਾਨ ਪਹੁੰਚਾਇਆ ਸੀ। ਇਹ ਸਾਰੀ ਘਟਨਾ ਕੈਮਰੇ ਵਿਚ ਕੈਦ ਹੋ ਗਈ ਸੀ, ਜਿਸ ਨੂੰ ਬਾਅਦ ਵਿਚ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਗਿਆ।
ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ 23 ਸਾਲ ਦੇ ਰਮਨਪ੍ਰੀਤ, 28 ਸਾਲ ਦੇ ਆਕਾਸ਼ਦੀਪ ਸਿੰਘ ਅਤੇ 28 ਸਾਲ ਦੇ ਸੌਰਵ ਵਜੋਂ ਕੀਤੀ ਗਈ ਹੈ। ਪੁਲਿਸ ਹੁਣ ਚੌਥੇ ਸ਼ੱਕੀ ਦੀ ਭਾਲ ਕਰ ਰਹੀ ਹੈ ਜਿਸ ਦਾ ਕੱਦ 6 ਫੁੱਟ ਹੈ ਅਤੇ ਵਾਰਦਾਤ ਵੇਲੇ ਉਸ ਨੇ ‘ਜੌਰਡਨ 33’ ਅੱਖਰਾਂ ਵਾਲੀ ਸਵੈਟ ਸ਼ਰਟ ਪਹਿਨੀ ਹੋਈ ਸੀ।
ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਦੱਸਿਆ ਕਿਹਾ ਕਿ ਪੁਲਿਸ ਨੇ ਚੰਗਾ ਕੰਮ ਕਰਦਿਆਂ 3 ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ।
Great work @PeelPolice and @ChiefNish!
— Patrick Brown (@patrickbrownont) April 2, 2024
WARMINGTON: Three of four Brampton road-rage suspects in handcuffs https://t.co/BVSqG4KsnI via @
ਪੀਲ ਪੁਲਿਸ ਦਾ ਕਹਿਣਾ ਹੈ ਕਿ ਪੀੜਤ ਗੌਰਵ ਛਾਬੜਾ 27 ਮਾਰਚ ਦੀ ਸ਼ਾਮ ਲਗਭਗ 7:20 ਵਜੇ ਈਗਲਰਿਜ ਡਰਾਈਵ ਨੇੜੇ ਟੋਰਬਰਾਮ ਰੋਡ ‘ਤੇ ਗੱਡੀ ਚਲਾ ਰਿਹਾ ਸੀ, ਜਦੋਂ 4 ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਉਸਦੀ ਦੀ ਕਾਰ ਨੂੰ ਘੇਰ ਲਿਆ ਅਤੇ ਧਮਕਾਉਂਦੇ ਹੋਏ ਉਸ ਦੀ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਦੌਰਾਨ ਕਾਰ ‘ਚ ਗੌਰਵ ਨਾਲ ਉਸ ਦੀ ਪਤਨੀ ਅਤੇ ਦੋਸਤ ਸਵਾਰ ਸਨ।
Comments
Start the conversation
Become a member of New India Abroad to start commenting.
Sign Up Now
Already have an account? Login