ADVERTISEMENTs

ਪੰਜਾਬ ਦੇ ਨੌਜਵਾਨ ਨੇ ਨਿਆਗਰਾ ਫਾਲਜ਼ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਲੁਧਿਆਣਾ ਦਾ ਨੌਜਵਾਨ ਚਰਨਜੀਤ 10 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਉਹ ਇੱਕ ਹਫ਼ਤੇ ਤੋਂ ਲਾਪਤਾ ਸੀ।

ਲੁਧਿਆਣਾ ਦਾ ਨੌਜਵਾਨ ਚਰਨਜੀਤ ਸਿੰਘ / social media

ਕੈਨੇਡਾ 'ਚ ਰਹਿ ਰਹੇ ਪੰਜਾਬ ਦੇ ਲੁਧਿਆਣਾ ਦੇ ਇੱਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਕੈਨੇਡੀਅਨ ਪੁਲਿਸ ਨੇ ਨੌਜਵਾਨ ਦੀ ਖੁਦਕੁਸ਼ੀ ਦੀ ਪੁਸ਼ਟੀ ਕੀਤੀ ਹੈ। ਕੈਨੇਡਾ ਰਹਿੰਦੇ ਲੁਧਿਆਣਾ ਦੇ ਪਿੰਡ ਅੱਬੂਵਾਲ ਦਾ 22 ਸਾਲਾ ਚਰਨਜੀਤ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਸੀ। ਪਿਛਲੇ ਵੀਰਵਾਰ ਉਸ ਨੇ ਆਪਣੇ ਦੋਸਤਾਂ ਨੂੰ ਨਿਆਗਰਾ ਫਾਲਜ਼ 'ਚ ਕੰਮ 'ਤੇ ਜਾਣ ਬਾਰੇ ਦੱਸਿਆ ਸੀ। ਚਰਨਜੀਤ ਉਸ ਦਿਨ ਤੋਂ ਵਾਪਸ ਨਹੀਂ ਆਇਆ।

ਪਿੰਡ ਵਿੱਚ ਰਹਿੰਦੇ ਉਸ ਦੇ ਪਰਿਵਾਰਕ ਮੈਂਬਰ ਹਰ ਰੋਜ਼ ਚਰਨਜੀਤ ਨਾਲ ਉਸ ਦੇ ਮੋਬਾਈਲ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਸ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਸੀ। ਕੈਨੇਡੀਅਨ ਪੁਲਿਸ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਕੇ ਚਰਨਦੀਪ ਦੀ ਭਾਲ ਕਰ ਰਹੀ ਸੀ। 

 

ਕੈਨੇਡੀਅਨ ਪੁਲਿਸ ਮੁਤਾਬਕ ਚਰਨਜੀਤ ਸਿੰਘ ਨੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਹਾਲਾਂਕਿ ਨੌਜਵਾਨ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਰਨਜੀਤ ਦੇ ਦੋਸਤਾਂ ਨੇ ਉਸ ਦੀ ਲਾਸ਼ ਦੀ ਪਛਾਣ ਕਰ ਲਈ ਹੈ। ਚਰਨਦੀਪ ਨੇ ਆਪਣਾ ਮੋਬਾਈਲ ਫੋਨ ਇਕ ਪਾਸੇ ਰੱਖ ਲਿਆ ਸੀ ਅਤੇ ਨਿਆਗਰਾ ਫਾਲਜ਼ ਵਿਚ ਛਾਲ ਮਾਰ ਦਿੱਤੀ ਸੀ।

ਪਿੰਡ ਦੇ ਕਿਸਾਨ ਦਾ ਪੁੱਤਰ ਚਰਨਦੀਪ ਕਰੀਬ 10 ਮਹੀਨੇ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ ਸੀ। ਜ਼ੋਰਾ ਸਿੰਘ ਨੇ ਕਰਜ਼ਾ ਲੈ ਕੇ ਆਪਣੇ ਬੇਟੇ ਦੇ ਉੱਜਵਲ ਭਵਿੱਖ ਲਈ ਕੈਨੇਡਾ ਭੇਜ ਦਿੱਤਾ ਸੀ ਪਰ ਉਸ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਉਸ ਦਾ ਪੁੱਤਰ ਅਜਿਹਾ ਭਿਆਨਕ ਕਦਮ ਚੁੱਕੇਗਾ। ਪਿੰਡ ਅਤੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।

ਬਰੈਂਪਟਨ 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਚਰਨਜੀਤ ਸਿੰਘ ਦੇ ਤਿੰਨ ਦੋਸਤਾਂ ਨੇ ਦੱਸਿਆ ਕਿ ਚਰਨਦੀਪ ਵੀਰਵਾਰ ਸਵੇਰੇ ਕੰਮ 'ਤੇ ਜਾਣ ਦਾ ਕਹਿ ਕੇ ਨਿਆਗਰਾ ਫਾਲਜ਼ 'ਤੇ ਗਿਆ ਸੀ ਅਤੇ ਵਾਪਸ ਨਹੀਂ ਆਇਆ। ਕੈਨੇਡੀਅਨ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਚਰਨਦੀਪ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ।

 

Comments

ADVERTISEMENT

 

 

 

ADVERTISEMENT

 

 

E Paper

 

Related