ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਆਪਣੀ ਪੰਜਾਬ ਨਾਲ ਸਬੰਧਤ ਉਮੀਦਵਾਰਾਂ ਦੀ ਇੱਕ ਸੂਚੀ ਜਾਰੀ ਕੀਤੀ, ਜਿਸ ਅਨੁਸਾਰ ਪਾਰਟੀ ਨੇ ਕਾਂਗਰਸ ਤੋਂ ਦਲ ਬਦਲ ਕੇ ਆਏ ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੂੰ ਹੋਸ਼ਿਆਰਪੁਰ (ਰਾਖਵੀਂ) ਅਤੇ ਮਾਲਵਿੰਦਰ ਸਿੰਘ ਕੰਗ ਨੂੰ ਅਨੰਦਪੁਰ ਸਾਹਿਬ ਦੀ ਸੀਟਾਂ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਕੰਗ ਆਮ ਆਦਮੀ ਪਾਰਟੀ ਦੇ ਪੰਜਾਬ ਸੂਬਾ ਬੁਲਾਰਾ ਹੈ, ਜਦਕਿ ਚੱਬੇਵਾਲ ਹਾਲ ਹੀ ਵਿੱਚ ਕਾਂਗਰਸ ਪਾਰਟੀ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਸਨ। ਜਿਸ ਦੀ ਆਪ ਪਾਰਟੀ ਵਿੱਚ ਸ਼ਾਮਲ ਹੋਏ, ਚੱਬੇਵਾਲ ਨੇ ਉਸੇ ਦਿਨ ਆਪਣੇ ਵਿਧਾਇਕ ਪਦ ਤੋਂ ਅਸਤੀਫਾ ਦੇ ਦਿੱਤਾ ਸੀ।
ਆਪਣੀ ਪਹਿਲੀ ਸੂਚੀ ਵਿੱਚ ਆਪ ਨੇ 13 ਵਿੱਚੋਂ 8 ਉਮੀਦਵਾਰਾਂ ਦੇ ਨਾਮ ਐਲਾਨੇ ਸਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੌਜੂਦਾ ਕੈਬਨਿਟ ਵਿੱਚੋਂ 5 ਮੰਤਰੀ ਵੀ ਸ਼ਾਮਲ ਹਨ।
ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਸਾਂਸਦ ਸੁਸ਼ੀਲ ਕੁਮਾਲ ਰਿੰਕੂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ। ਉੱਧਰ ਭਾਜਪਾ ਨੇ ਰਿੰਕੂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਹਾਲਾਂਕਿ ਆਪ ਵੱਲੋਂ ਹੁਣ ਤੱਕ ਆਪਣਾ ਜਲੰਧਰ ਦਾ ਉਮੀਦਵਾਰ ਐਲਾਨਣ ਦੀ ਉਡੀਕ ਹੈ। ਇਸ ਤੋਂ ਇਲਾਵਾ ਆਪ ਨੇ ਅਜੇ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਦੇ ਉਮੀਦਵਾਰ ਵੀ ਨਹੀਂ ਐਲਾਨੇ ਹਨ।
ਪੰਜਾਬ ਅੰਦਰ ਬਾਕੀ ਪਾਰਟੀਆਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣੇ 8 ਉਮੀਦਵਾਰ ਪਹਿਲਾਂ ਐਲਾਨ ਦਿੱਤੇ ਸਨ , ਪਰ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰ ਦੇ ਕਾਰਨ ਅਗਲੀ ਸੂਚੀ ਆਉਣ ਵਿੱਚ ਦੇਰੀ ਹੋਈ ਮੰਨੀ ਜਾ ਰਹੀ ਹੈ।
ਚੱਬੇਵਾਲ ਪੇਸ਼ੇ ਤੋਂ ਇੱਕ ਰੇਡਿਓਲੋਜਿਸਟ ਹੈ, ਜਿਸ ਨੇ 2019 ਵਿੱਚ ਹੋਸ਼ਿਆਰਪੁਰ ਤੋਂ ਕਾਂਗਰਸ ਦੀ ਟਿਕਟ ਉੱਤੇ ਲੋਕ ਸਭਾ ਚੋਣਾਂ ਲੜੀਆਂ ਸਨ ਪਰ ਉਹ ਭਾਜਪਾ ਦੇ ਸੋਮ ਪ੍ਰਕਾਸ਼ ਤੋਂ ਹਾਰ ਗਿਆ ਸੀ। ਇਸ ਤੋਂ ਪਹਿਲਾਂ ਉਹ 2017 ਅਤੇ 2022 ਵਿੱਚ ਚੱਬੇਵਾਲ ਤੋਂ ਵਿਧਾਇਕ ਚੁਣਿਆ ਗਿਆ ਸੀ। ਹੋਸ਼ਿਆਰਪੁਰ ਸੀਟ ਉੱਤੇ ਭਾਜਪਾ ਦੀ ਸਥਿਤੀ ਮਜ਼ਬੂਤ ਮੰਨੀ ਜਾਂਦੀ ਹੈ ਕਿਉਂਕਿ 2014 ਵਿੱਚ ਵੀ ਇੱਥੋਂ ਇਹੀ ਪਾਰਟੀ ਜਿੱਤੀ ਸੀ।
ਕੰਗ 2002 ਅਤੇ 2003 ਵਿੱਚ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦਾ ਪ੍ਰਧਾਨ ਚੁਣਿਆ ਗਿਆ ਸੀ। ਕੰਗ ਭਾਜਪਾ ਵਿੱਚ ਸ਼ਾਮਲ ਹੋਇਆ ਅਤੇ ਪਾਰਟੀ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਹਾਲਾਂਕਿ 2020 ਵਿੱਚ ਕੰਗ ਨੇ ਕਿਸਾਨ ਅੰਦੋਲਨ ਦੇ ਕਾਰਨ ਭਾਜਪਾ ਛੱਡੀ ਅਤੇ ਫਿਰ ਆਪ ਵਿੱਚ ਸ਼ਾਮਲ ਹੋ ਗਿਆ। ਆਪ ਵੱਲੋਂ ਕੰਗ ਨੂੰ ਅਨੰਦਪੁਰ ਸਾਹਿਬ ਦਾ ਇੰਚਾਰਜ ਵੀ ਲਗਾਇਆ ਗਿਆ। ਮੌਜੂਦਾ ਸਮੇਂ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਆਗੂ ਮਨੀਸ਼ ਤਿਵਾਰੀ ਸਾਂਸਦ ਹਨ।
Comments
Start the conversation
Become a member of New India Abroad to start commenting.
Sign Up Now
Already have an account? Login