ADVERTISEMENTs

16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਉਮੀਦਵਾਰਾਂ ਦਾ ਕਰਾਂਗੇ ਐਲਾਨ: ਭਗਵੰਤ ਮਾਨ

ਆਮ ਆਦਮੀ ਪਾਰਟੀ 'ਆਪ’ ਪੰਜਾਬ ‘ਚ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਨੇ ਪੰਜਾਬ ਵਿੱਚ ਪੰਜ ਕੈਬਨਿਟ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ / Bhagwant Mann

ਆਮ ਆਦਮੀ ਪਾਰਟੀ 'ਆਪ’ ਪੰਜਾਬ ‘ਚ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਆਪਣੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਇਹ ਗੱਲ ਸਾਂਝੀ ਕੀਤੀ ਹੈ।

ਪਾਰਟੀ ਨੇ ਪੰਜਾਬ ਵਿੱਚ ਪੰਜ ਕੈਬਨਿਟ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰੀਆ ਹੈ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਅਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਅਤੇ ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ ਅਤੇਫਤਿਹਗੜ੍ਹ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨਿਆ ਹੈ।

ਪਾਰਟੀ ਨੇ ਆਪਣੀ ਦੂਜੀ ਸੂਚੀ ਵਿੱਚ ਪੰਜਾਬ ਵਿੱਚ ਆਪਣੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਅਤੇ ਡਾ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਹੈ। 16 ਅਪ੍ਰੈਲ ਨੂੰ ਆਪਣੀ ਤੀਜੀ ਸੂਚੀ ਵਿੱਚ ਪਾਰਟੀ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰੇਗੀ।

ਜਲੰਧਰ ਐਸਸੀ ਰਾਖਵੀਂ ਸੀਟ ਹੈ ਅਤੇ 9 ਵਿਧਾਨ ਸਭਾ ਹਲਕੇ ਹਨ।  2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਨੇ ਚਾਰ ਹਲਕਿਆਂ ਤੋਂ ਜਿੱਤ ਪ੍ਰਾਪਤ ਕੀਤੀ ਸੀ, ਪਰ ਸਿਰਫ਼ ਇੱਕ ਸਾਲ ਪਹਿਲਾਂ ਜਲੰਧਰ ਉਪ ਚੋਣ ਵਿੱਚ, ਆਮ ਆਦਮੀ ਪਾਰਟੀ ਨੇ 58,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਸੀ ਅਤੇ ਲੁਧਿਆਣਾ ਲਈ, ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ 8 ਜਿੱਤੇ ਸਨ।

 

Comments

ADVERTISEMENT

 

 

 

ADVERTISEMENT

 

 

E Paper

 

Related