ADVERTISEMENTs

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ 'ਤੇ ਹੋਣਗੇ ਪੇਸ਼

ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਕਈ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਜਾ ਚੁੱਕਾ ਹੈ। ਅੱਜ ਸੁਖਬੀਰ ਬਾਦਲ ਨੇ ਪੁਸ਼ਟੀ ਕੀਤੀ ਕਿ ਉਹ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ। ਪੰਜ ਤਖ਼ਤ ਦੇ ਸਿੰਘ ਸਾਹਿਬਾਨ ਨੇ ਸੁਖਬੀਰ ਨੂੰ ਪੰਥਕ ਭਾਵਨਾਵਾਂ ਦਾ ਸਹੀ ਢੰਗ ਨਾਲ ਪਾਲਣ ਨਾ ਕਰਨ ਸਮੇਤ ਕਈ ਮਾਮਲਿਆਂ 'ਤੇ ਤਲਬ ਕੀਤਾ ਹੈ।

ਪੰਜ ਤਖ਼ਤ ਦੇ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਸੀ / Facebook /Sukhbir Singh Badal

 

ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਨੂੰ ਲੈ ਕੇ ਆਪਣੇ ਹੀ ਲੋਕਾਂ ਦੇ ਨਿਸ਼ਾਨੇ 'ਤੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ। ਉਨ੍ਹਾਂ ਨੇ ਮੰਗਲਵਾਰ ਨੂੰ ਆਪਣੇ ਐਕਸ ਅਕਾਊਂਟ 'ਤੇ ਇਸ ਦਾ ਐਲਾਨ ਕੀਤਾ। 

 

ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਕਿ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਪੇਸ਼ ਹੋਵੇਗਾ।



ਵਰਨਣਯੋਗ ਹੈ ਕਿ ਪੰਥਕ ਭਾਵਨਾਵਾਂ ਦਾ ਸਹੀ ਢੰਗ ਨਾਲ ਪਾਲਣ ਨਾ ਕਰਨ 'ਤੇ ਪੰਜ ਤਖ਼ਤ ਦੇ ਸਿੰਘ ਸਾਹਿਬਾਨ ਨੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਸੀ। ਸੋਮਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਜਾਰੀ ਹੁਕਮਾਂ ਵਿੱਚ ਸੁਖਬੀਰ ਨੂੰ 15 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋ ਕੇ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਵਰਨਣਯੋਗ ਹੈ ਕਿ ਸੁਖਬੀਰ ਬਾਦਲ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕਰ ਰਹੇ ਬਾਗੀ ਧੜੇ ਦੇ ਪ੍ਰੇਮ ਸਿੰਘ ਚੰਦੂ ਮਾਜਰਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਤੇ ਹੋਰਾਂ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗੀ ਸੀ। ਅਕਾਲੀ ਸਰਕਾਰ ਵੇਲੇ ਹੋਏ ਜੁਰਮਾਂ ਲਈ ਲਿਖਤੀ ਮੁਆਫ਼ੀ ਮੰਗੀ।

ਇਸ ਵਿੱਚ 90 ਲੱਖ ਰੁਪਏ ਦੇ ਇਸ਼ਤਿਹਾਰ ਸਮੇਤ ਕਈ ਫੈਸਲਿਆਂ ਨੂੰ ਗਲਤ ਕਰਾਰ ਦਿੱਤਾ ਗਿਆ ਅਤੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਨੂੰ ਜਾਇਜ਼ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 90 ਲੱਖ ਰੁਪਏ ਦਾ ਇਸ਼ਤਿਹਾਰ ਦੇਣ ਤੋਂ ਇਲਾਵਾ ਸੁਮੇਧ ਸੈਣੀ ਨੂੰ ਸੂਬੇ ਦਾ ਡੀਜੀਪੀ ਨਿਯੁਕਤ ਕਰਨ ਸਮੇਤ ਹੋਰ ਫੈਸਲਿਆਂ ਨੂੰ ਗਲਤ ਦੱਸਿਆ ਗਿਆ।

 

Comments

ADVERTISEMENT

 

 

 

ADVERTISEMENT

 

 

E Paper

 

Related