ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਤੇਜ਼ ਅਤੇ ਧੂੜ ਭਰੀਆਂ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਤੇਜ਼ ਹਨੇਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਮੰਗਲਵਾਰ ਨੂੰ ਪੰਜਾਬ 'ਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਿਹਾ, ਜਦਕਿ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ ਵਿੱਚ ਹਲਕੀ ਬਾਰਿਸ਼ ਹੋਈ ਹੈ।
ਸੂਬੇ 'ਚ ਤਾਪਮਾਨ 0.6 ਡਿਗਰੀ ਵਧ ਕੇ ਆਮ ਨਾਲੋਂ 4.9 ਡਿਗਰੀ ਵਧ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਜਦਕਿ ਅੰਮ੍ਰਿਤਸਰ ਦਾ ਤਾਪਮਾਨ 38.7 ਡਿਗਰੀ, ਲੁਧਿਆਣਾ ਦਾ 37.4, ਪਟਿਆਲਾ ਦਾ 38.3, ਪਠਾਨਕੋਟ ਦਾ 39.1, ਬਰਨਾਲਾ ਦਾ 37.5 ਅਤੇ ਜਲੰਧਰ ਦਾ ਤਾਪਮਾਨ 37.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਇਹ ਆਮ ਨਾਲੋਂ 4.2 ਡਿਗਰੀ ਵੱਧ ਹੋ ਗਿਆ ਹੈ। ਪਠਾਨਕੋਟ ਦਾ ਸਭ ਤੋਂ ਘੱਟ ਤਾਪਮਾਨ 27.1 ਡਿਗਰੀ ਰਿਹਾ। ਜਦੋਂ ਕਿ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 30.8 ਡਿਗਰੀ, ਲੁਧਿਆਣਾ ਦਾ 29.9, ਪਟਿਆਲਾ ਦਾ 30.1, ਬਠਿੰਡਾ ਦਾ 31.4 ਅਤੇ ਜਲੰਧਰ ਦਾ 30.0 ਡਿਗਰੀ ਦਰਜ ਕੀਤਾ ਗਿਆ।
Comments
Start the conversation
Become a member of New India Abroad to start commenting.
Sign Up Now
Already have an account? Login