ਲੋਕ ਸਭਾ ਚੋਣਾਂ 2024 ਵਿੱਚ ਖਡੂਰ ਸਾਹਿਬ ਹਲਕੇ ਤੋਂ ਚੋਣ ਜਿੱਤਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ, ਜਿਸ ਪਿੱਛੋਂ ਉਨ੍ਹਾਂ ਦੀ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਹੋਈ। ਮੁਲਾਕਾਤ ਤੋਂ ਬਾਅਦ ਚਾਚਾ ਸੁਖਚੈਨ ਸਿੰਘ ਨੇ ਮੀਡੀਆ ਨੂੰ ਬਿਆਨ ਦਿੰਦੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਸੰਗਤ ਦੇ ਨਾਂ ਸੁਨੇਹਾ ਵੀ ਦਿੱਤਾ ਸੀ। ਇਸਤੋਂ ਬਾਅਦ ਹੁਣ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਸਾਹਮਣੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕੋਈ ਖਾਲਿਸਤਾਨੀ ਸਮਰਥਕ ਨਹੀਂ ਹੈ। ਪਰ ਹੁਣ ਮਾਤਾ ਬਲਵਿੰਦਰ ਕੌਰ ਨੇ ਆਪਣੇ ਪਹਿਲਾਂ ਦਿੱਤੇ ਬਿਆਨ ਤੋਂ ਤੁਰੰਤ ਯੂ-ਟਰਨ ਲੈ ਲਿਆ ਹੈ।
ਮੀਡੀਆ ਸਾਹਮਣੇ ਅੰਮ੍ਰਿਤਪਾਲ ਸਿੰਘ ਬਾਰੇ ਪੁੱਛੇ ਸਵਾਲ 'ਤੇ ਮਾਤਾ ਬਲਵਿੰਦਰ ਕੌਰ ਨੇ ਕਿਹਾ, ''ਕੋਈ ਕੁੱਝ ਵੀ ਕਹੀ ਜਾਵੇ, ਉਹ ਕੋਈ ਖਾਲਿਸਤਾਨੀ ਸਮਰਥਕ ਨਹੀਂ ਹੈ, ਪੰਜਾਬ ਦੇ ਹੱਕਾਂ ਦੀ ਗੱਲ ਕਰਨਾ, ਪੰਜਾਬ ਦੀ ਨੌਜਵਾਨੀ ਨੂੰ ਬਚਾਉਣ, ਨਾਲ ਕੀ ਕੋਈ ਵਿਅਕਤੀ ਖਾਲਿਸਤਾਨੀ ਸਮਰਥਕ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਚੋਣ ਲੜੀ ਹੈ, ਹੁਣ ਤਾਂ ਕਿਸੇ ਨੂੰ ਕੁੱਝ ਕਹਿਣਾ ਹੀ ਨਹੀਂ ਚਾਹੀਦਾ।''
ਪਰ ਬਾਅਦ 'ਚ ਮਾਤਾ ਆਪਣੇ ਬਿਆਨ ਤੋਂ ਬਦਲ ਗਈ। ਉਨ੍ਹਾਂ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਮੈਂ ਤਾਂ ਇਹ ਕਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਸੰਵਿਧਾਨ ਦੀ ਸਹੁੰ ਚੁੱਕੀ ਹੈ ਅਤੇ ਬਾਕੀ ਜਿਹੜਾ ਅਗਲਾ ਫੈਸਲਾ ਹੋਵੇਗਾ, ਉਸ ਬਾਰੇ ਉਹ ਖੁਦ ਦੱਸਣਗੇ। ਉਨ੍ਹਾਂ ਕਿਹਾ ਕਿ ਮੇਰੇ ਬਿਆਨ ਨੂੰ ਮੀਡੀਆ ਨੇ ਤੋੜ-ਮਰੋੜ ਕੇ ਪੇਸ਼ ਕੀਤਾ ਹੈ, ਸੰਗਤਾਂ ਨੂੰ ਇਸ 'ਤੇ ਕੋਈ ਵੀ ਰੋਸ ਨਹੀਂ ਕਰਨਾ ਚਾਹੀਦਾ।
ਉਨ੍ਹਾਂ ਕਿਹਾ ਕਿ ਪਹਿਲੀ ਗੱਲ ਤਾਂ ਇਹ ਕਿ ਅੰਮ੍ਰਿਤਪਾਲ ਨੂੰ ਪਹਿਲਾਂ ਹੀ ਦੂਜੇ ਸਾਰੇ ਮੈਂਬਰਾਂ ਦੇ ਨਾਲ ਹੀ ਸਹੁੰ ਚੁਕਾਉਣੀ ਚਾਹੀਦੀ ਸੀ, ਜਿਸ ਕਾਰਨ ਸੰਗਤਾਂ ਵਿੱਚ ਰੋਸ ਵੀ ਸੀ, ਪਰ ਹੁਣ ਚਲੋ ਸਹੁੰ ਚੁਕਾ ਦਿੱਤੀ ਗਈ ਹੈ।
ਇਸ ਦੌਰਾਨ ਮਾਤਾ ਬਲਵਿੰਦਰ ਕੌਰ ਨੇ ਇੱਕ ਵਾਰ ਫਿਰ NSA ਨੂੰ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਕੋਲ ਐਨਐਸਏ ਲਗਾਉਣ ਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੂੰ ਹੁਣ ਜਨਤਕ ਫਤਵਾ ਮੰਨ ਕੇ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਨਾ ਚਾਹੀਦਾ ਹੈ, ਤਾਂ ਜੋ ਅੰਮ੍ਰਿਤਪਾਲ ਸਿੰਘ ਬਾਹਰ ਆ ਕੇ ਖਡੂਰ ਸਾਹਿਬ ਲਈ ਕੰਮ ਕਰ ਸਕੇ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜੋ ਕੰਮ ਸ਼ੁਰੂ ਕੀਤਾ ਸੀ, ਉਸ ਨੂੰ ਅੱਗੇ ਵਧਾਇਆ ਜਾਵੇ।
ਪਰਿਵਾਰ ਨਾਲ 50 ਮਿੰਟ ਤਕ ਚੱਲੀ ਮੁਲਾਕਾਤ
ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰ ਨੂੰ ਮਿਲਣ ਲਈ ਸੁਰੱਖਿਅਤ ਘਰ ਲਿਆਂਦਾ ਗਿਆ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਥੇ 50 ਮਿੰਟ ਲਈ ਮਿਲਣ ਦਾ ਸਮਾਂ ਦਿੱਤਾ ਗਿਆ, ਜਿਥੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਚਾਚੇ ਨੇ ਉਹਨਾਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਫਤਿਹ ਬੁਲਾ ਕੇ ਜੱਫੀ ਪਾ ਲਈ। ਚਾਚੇ ਨੇ ਦੱਸਿਆ ਕਿ ਜਦੋਂ ਅੰਮ੍ਰਿਤਪਾਲ ਉਸ ਨੂੰ ਮਿਲਿਆ ਤਾਂ ਸਭ ਤੋਂ ਪਹਿਲਾਂ ਉਸ ਨੇ ਮੂੰਹ ਮਿੱਠਾ ਕਰਵਾਇਆ। ਅੰਮ੍ਰਿਤਪਾਲ ਨੇ ਸੰਗਤਾਂ ਨੂੰ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕਿਹਾ ਹੈ। ਅੰਮ੍ਰਿਤਪਾਲ ਨੇ ਪੰਜਾਬ ਵਿੱਚ ਹੋਣ ਵਾਲੀਆਂ ਉਪ ਚੋਣਾਂ ਬਾਰੇ ਕੋਈ ਗੱਲ ਨਹੀਂ ਕੀਤੀ। ਇਸ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ।
ਅੰਮ੍ਰਿਤਪਾਲ ਨੇ ਸੰਗਤ ਨੂੰ ਕੀ ਦਿੱਤਾ ਸੁਨੇਹਾ
ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਚਾਚੇ ਨੇ ਮੀਡੀਆ ਨੂੰ ਬਿਆਨ ਦਿੰਦੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਸੰਗਤ ਦੇ ਨਾਂ ਸੁਨੇਹਾ ਦਿੱਤਾ ਹੈ। ਉਹਨਾਂ ਨੇ ਕਿਹਾ ਹੈ ਕਿ ਸੰਗਤ ਦਾ ਵੱਧ ਤੋਂ ਵੱਧ ਧੰਨਵਾਦ ਕਰਦਾ ਹਾਂ, ਜਿਹਨਾਂ ਨੇ ਮੈਨੂੰ ਵੋਟਾਂ ਪਾਕੇ ਇਥੋਂ ਤੱਕ ਪਹੁੰਚਾਇਆ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਜਲਦ ਹੀ ਜੇਲ੍ਹ ਤੋਂ ਬਾਹਰ ਵੀ ਆਉਂਣਗੇ। ਇਸ ਦੇ ਨਾਲ ਹੀ ਉਹਨਾਂ ਨੇ ਵੱਧ ਤੋਂ ਵੱਧ ਸੰਗਤ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਲਈ ਅਪੀਲ ਕੀਤੀ ਹੈ।
Comments
Start the conversation
Become a member of New India Abroad to start commenting.
Sign Up Now
Already have an account? Login