ADVERTISEMENTs

ਬ੍ਰਿਟੇਨ ਸਰਕਾਰ ਇਨ੍ਹਾਂ ਵਿਦੇਸ਼ੀਆਂ 'ਤੇ ਹੋਈ ਸਖਤ, ਬਣਾ ਰਹੀ ਹੈ ਨਵੀਆਂ ਯੋਜਨਾਵਾਂ

ਰਿਸ਼ੀ ਸੁਨਕ ਨੇ ਕਿਹਾ ਕਿ ਗ੍ਰਹਿ ਸਕੱਤਰ ਨੇ ਨਿਰਦੇਸ਼ ਦਿੱਤੇ ਹਨ ਕਿ ਜੇਕਰ ਵੀਜ਼ੇ ’ਤੇ ਆਏ ਲੋਕ ਪ੍ਰਦਰਸ਼ਨਾਂ ਦੌਰਾਨ ਨਫ਼ਰਤ ਫੈਲਾਉਂਦੇ ਹਨ ਜਾਂ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਅਸੀਂ ਉਨ੍ਹਾਂ ਦਾ ਇਥੇ ਰਹਿਣ ਦਾ ਹੱਕ ਖੋਹ ਲਵਾਂਗੇ।

ਬ੍ਰਿਟਿਸ਼ ਸਰਕਾਰ ਕੱਟੜਪੰਥੀ ਸਰਗਰਮੀਆਂ ’ਚ ਹੈਰਾਨ ਕਰਨ ਵਾਲੇ ਵਾਧੇ ਤੋਂ ਚਿੰਤਿਤ ਹੈ / Pixabay

ਬ੍ਰਿਟੇਨ ਦੀ ਸਰਕਾਰ ਕੱਟੜਪੰਥੀ ਸਰਗਰਮੀਆਂ ’ਚ ਵਾਧੇ ਤੋਂ ਚਿੰਤਿਤ ਹੈ। ਸਰਕਾਰ ਵੱਲੋਂ ਨਵੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਤਹਿਤ ਪਾਕਿਸਤਾਨ, ਅਫਗਾਨਿਸਤਾਨ ਅਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਤੋਂ ਕੱਟੜਪੰਥੀ ਇਸਲਾਮੀ ਵਿਚਾਰਾਂ ਵਾਲੇ ਪ੍ਰਚਾਰਕਾਂ ਨੂੰ ਬ੍ਰਿਟੇਨ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

‘ਦਿ ਡੇਲੀ ਟੈਲੀਗ੍ਰਾਫ’ ਦੀ ਖ਼ਬਰ ਮੁਤਾਬਕ ਬ੍ਰਿਟਿਸ਼ ਸਰਕਾਰ ਕੱਟੜਪੰਥੀ ਸਰਗਰਮੀਆਂ ’ਚ ਹੈਰਾਨ ਕਰਨ ਵਾਲੇ ਵਾਧੇ ਤੋਂ ਚਿੰਤਿਤ ਹੈ ਅਤੇ ਵਿਦੇਸ਼ਾਂ ਤੋਂ ਸਭ ਤੋਂ ਖ਼ਤਰਨਾਕ ਕੱਟੜਪੰਥੀਆਂ ਦੀ ਪਛਾਣ ਕਰਨ ਲਈ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਵੀਜ਼ਾ ਚਿਤਾਵਨੀ ਸੂਚੀ ਵਿਚ ਸ਼ਾਮਲ ਕੀਤਾ ਜਾ ਸਕੇ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਲੰਡਨ ਵਿਚ ਪਿਛਲੇ ਦਿਨੀਂ ਇਕ ਭਾਸ਼ਣ ਵਿਚ ਚਿਤਾਵਨੀ ਦਿੱਤੀ ਸੀ ਕਿ  ਦੇਸ਼ ਦੀਆਂ ਜਮਹੂਰੀ ਅਤੇ ਬਹੁ-ਵਿਸ਼ਵਾਸੀ ਕਦਰਾਂ-ਕੀਮਤਾਂ ਨੂੰ ਕੱਟੜਪੰਥੀਆਂ ਤੋਂ ਖ਼ਤਰਾ ਹੈ। ਉਨ੍ਹਾਂ ਕਿਹਾ, ‘ਅਸੀਂ ਉਨ੍ਹਾਂ ਲੋਕਾਂ ਨੂੰ ਇਸ ਦੇਸ਼ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਵੀ ਕਾਰਵਾਈ ਕਰਾਂਗੇ, ਜਿਨ੍ਹਾਂ ਦਾ ਉਦੇਸ਼ ਇਸ ਦੀਆਂ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨਾ ਹੈ।’

ਨਵੀ ਯੋਜਨਾ ਮੁਤਾਬਿਕ ਵੀਜ਼ਾ ਚਿਤਾਵਨੀ ਸੂਚੀ ਵਿਚ ਸ਼ਾਮਲ ਲੋਕਾਂ ਨੂੰ ਆਪਣੇ-ਆਪ ਹੀ ਬ੍ਰਿਟੇਨ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਜਾਵੇਗਾ। 

ਰਿਸ਼ੀ ਸੁਨਕ ਨੇ ਕਿਹਾ ਕਿ ਗ੍ਰਹਿ ਸਕੱਤਰ ਨੇ ਨਿਰਦੇਸ਼ ਦਿੱਤੇ ਹਨ ਕਿ ਜੇਕਰ ਵੀਜ਼ੇ ’ਤੇ ਆਏ ਲੋਕ ਪ੍ਰਦਰਸ਼ਨਾਂ ਦੌਰਾਨ ਨਫ਼ਰਤ ਫੈਲਾਉਂਦੇ ਹਨ ਜਾਂ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਅਸੀਂ ਉਨ੍ਹਾਂ ਦਾ ਇਥੇ ਰਹਿਣ ਦਾ ਹੱਕ ਖੋਹ ਲਵਾਂਗੇ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਚਿਤਾਵਨੀ ਦਿੱਤੀ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਕੱਠੇ ਹੋ ਕੇ ਫੁੱਟ ਪਾਊ ਤਾਕਤਾਂ ਦਾ ਟਾਕਰਾ ਕਰੀਏ ਅਤੇ ਇਸ ‘ਜ਼ਹਿਰ’ ਨੂੰ ਹਰਾ ਦੇਈਏ। ਸਾਨੂੰ ਕੱਟੜਪੰਥੀਆਂ ਦਾ ਸਾਹਮਣਾ ਕਰਨਾ ਚਾਹੀਦਾ ਹੈ, ਜੋ ਸਾਨੂੰ ਤੋੜ ਦੇਣਗੇ।

 

Comments

ADVERTISEMENT

 

 

 

ADVERTISEMENT

 

 

E Paper

 

Related