ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਕੁਝ ਦਿਨ ਹੋਰ ਰਾਤ ਨੂੰ ਵਧੇਰੇ ਠੰਢ ਮਹਿਸੂਸ ਹੋਵੇਗੀ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਬਰਫ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਮੁੜ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਹੀ ਹੈ ਜਿਸ ਕਰਕੇ ਮੌਸਮ ਵਿੱਚ ਬਦਲਾਅ ਨਜ਼ਰ ਆਏਗਾ।10 ਤੋਂ 12 ਮਾਰਚ ਤੱਕ ਇਹ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਆਉਣ ਵਾਲੇ 72 ਘੰਟਿਆਂ 'ਚ ਮੌਸਮ 'ਚ ਬਦਲਾਅ ਹੋਵੇਗਾ। ਇਸ ਵੇਲੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈ ਰਿਹਾ ਹੈ। ਅੱਜ 7 ਮਾਰਚ ਤੋਂ ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। 10 ਮਾਰਚ ਨੂੰ ਇੱਕ ਪੱਛਮੀ ਗੜਬੜੀ, ਪੱਛਮੀ ਹਿਮਾਲੀਅਨ ਖੇਤਰ ਨਾਲ ਟਕਰਾਉਣ ਵਾਲੀ ਹੈ। ਜਿਸ ਕਾਰਨ 10 ਤੋਂ 12 ਮਾਰਚ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਅੱਜ 7 ਮਾਰਚ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ 'ਚ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਹੈ। ਓਡੀਸ਼ਾ 'ਚ 7 ਤੋਂ 9 ਮਾਰਚ ਦਰਮਿਆਨ ਹਲਕੀ ਬਾਰਸ਼ ਹੋ ਸਕਦੀ ਹੈ, ਜਦਕਿ ਪੱਛਮੀ ਬੰਗਾਲ ਤੇ ਸਿੱਕਮ 'ਚ 7 ਤੋਂ 8 ਮਾਰਚ ਨੂੰ ਹਲਕੀ ਬਾਰਸ਼ ਹੋ ਸਕਦੀ ਹੈ।
ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਹਿਮਾਚਲ, ਉੱਤਰਾਖੰਡ ਵਿੱਚ ਬਰਫ਼ਬਾਰੀ ਤੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 60 ਘੰਟਿਆਂ ਦੇ ਅੰਦਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਇੱਕ ਵਾਰ ਫਿਰ ਤੇਜ਼ ਗਰਜ ਤੇ ਮੀਂਹ ਸਮੇਤ ਭਾਰੀ ਬਰਫ਼ਬਾਰੀ ਹੋਵੇਗੀ।
ਭਾਰਤੀ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਦਿੱਲੀ ਐਨਸੀਆਰ ਵਿੱਚ ਅੱਜ ਵੀ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 25 ਡਿਗਰੀ ਸੈਲਸੀਅਸ ਤੇ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
Comments
Start the conversation
Become a member of New India Abroad to start commenting.
Sign Up Now
Already have an account? Login