ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਖ਼ਰਾਬ ਹੋਣ ਕਾਰਨ ਦੋ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਤ ਸਥਿਰ ਹੈ। ਉਹ ਕਾਰਡੀਓਲਾਜੀ ਵਿਭਾਗ ਵਿੱਚ ਦਾਖਲ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਸਿਹਤ ਬੁਲੇਟਿਨ ਬਾਰੇ ਫੋਰਟਿਸ ਹਸਪਤਾਲ ਮੋਹਾਲੀ ਦਾ ਬਿਆਨ ਸਾਹਮਣੇ ਆਇਆ ਹੈ।
ਫੋਰਟਿਸ ਹਸਪਤਾਲ, ਮੋਹਾਲੀ, ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ, ਡਾ: ਆਰ.ਕੇ. ਜਸਵਾਲ ਨੇ ਦੱਸਿਆ ਹੈ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ, ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ। ਮੁੱਖ ਮੰਤਰੀ ਦੀ ਪਲਮਨਰੀ ਆਰਟਰੀ ਵਿਚ ਦਬਾਅ ਵਧਣ ਕਾਰਨ ਉਨ੍ਹਾਂ ਦੇ ਦਿਲ 'ਤੇ ਦਬਾਅ ਪੈ ਗਿਆ, ਜਿਸ ਕਾਰਨ ਬਲੱਡ ਪ੍ਰੈਸ਼ਰ ਅਨਿਯਮਿਤ ਹੋ ਗਿਆ। ਫਿਲਹਾਲ ਮੁੱਖ ਮੰਤਰੀ ਦੀ ਹਾਲਤ ਪੂਰੀ ਤਰ੍ਹਾਂ ਸਥਿਰ (Stable) ਹੈ। ਦਿਲ ਦੇ ਟੈਸਟਾਂ ਅਤੇ ਜਾਂਚਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਡਾਕਟਰ ਅੱਗੇ ਦਾ ਫੈਸਲਾ ਕਰਨਗੇ। ਮੁੱਖ ਮੰਤਰੀ ਇਲਾਜ ਲਈ ਚੰਗਾ ਹੁੰਗਾਰਾ ਦੇ ਰਹੇ ਹਨ, ਅਤੇ ਉਮੀਦ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਜਲਦੀ ਸੁਧਾਰ ਹੋਵੇਗਾ।
ਡਾਕਟਰ ਆਰਕੇ ਜਸਵਾਲ ਨੇ ਦੱਸਿਆ ਕਿ ਸੀਐਮ ਮਾਨ ਦੇ ਦਿਲ ਦੀ ਸ਼ੁੱਕਰਵਾਰ ਨੂੰ ਜਾਂਚ ਕੀਤੀ ਗਈ। ਉਸ ਦੇ ਦਿਲ ਦੀ ਪਲਮਨਰੀ ਆਰਟਰੀ ਵਿਚ ਬਲੱਡ ਪ੍ਰੈਸ਼ਰ ਵਧਣ ਕਾਰਨ ਸਿਹਤ ਖਰਾਬ ਹੈ। ਡਾਕਟਰਾਂ ਦੀ ਟੀਮ ਨੇ ਮੁੱਖ ਮੰਤਰੀ ਦੇ ਦਿਲ ਦੀਆਂ ਧਮਨੀਆਂ ਦੀ ਜਾਂਚ ਕੀਤੀ ਹੈ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਡਾਕਟਰ ਸਰਜਰੀ ਅਤੇ ਇਲਾਜ ਸਬੰਧੀ ਅਗਲੇਰੀ ਕਾਰਵਾਈ ਕਰਨਗੇ। ਦਿਲ ਦੀਆਂ ਧਮਨੀਆਂ 'ਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਨ੍ਹਾਂ ਨੂੰ ਸਾਹ ਅਤੇ ਛਾਤੀ 'ਚ ਦਰਦ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡਾਕਟਰ ਆਰਕੇ ਜਸਵਾਲ ਦਾ ਕਹਿਣਾ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਦੇ ਦਿਲ ਦੀ ਜਾਂਚ ਦੀ ਰਿਪੋਰਟ ਵਿੱਚ ਸਭ ਸਪੱਸ਼ਟ ਨਹੀਂ ਹੋ ਜਾਂਦਾ, ਉਹ ਇਲਾਜ ਲਈ ਹਸਪਤਾਲ ਵਿੱਚ ਦਾਖਲ ਰਹਿਣਗੇ।
ਇਸ ਤੋਂ ਕਰੀਬ 10 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਸੀ। ਚੰਡੀਗੜ੍ਹ ਏਅਰਪੋਰਟ 'ਤੇ ਸੀ.ਐਮ ਮਾਨ ਦੀ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
Comments
Start the conversation
Become a member of New India Abroad to start commenting.
Sign Up Now
Already have an account? Login