ADVERTISEMENTs

ਕ੍ਰਾਈਮ ਬ੍ਰਾਂਚ ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਇਹ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ

ਕ੍ਰਾਈਮ ਬ੍ਰਾਂਚ ਨੂੰ ਜਾਂਚ ਦੌਰਾਨ ਲਾਰੇਂਸ ਬਿਸ਼ਨੋਈ ਦੇ ਖਿਲਾਫ ਕਈ ਸਬੂਤ ਮਿਲੇ ਹਨ। ਪਤਾ ਲੱਗਾ ਹੈ ਕਿ ਅਨਮੋਲ ਬਿਸ਼ਨੋਈ ਨੇ ਸਾਰੀ ਸਾਜ਼ਿਸ਼ ਆਪਣੇ ਭਰਾ ਅਤੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਕਹਿਣ 'ਤੇ ਰਚੀ ਸੀ।

ਕ੍ਰਾਈਮ ਬ੍ਰਾਂਚ ਨੂੰ ਜਾਂਚ ਦੌਰਾਨ ਲਾਰੇਂਸ ਬਿਸ਼ਨੋਈ ਦੇ ਖਿਲਾਫ ਕਈ ਸਬੂਤ ਮਿਲੇ ਹਨ। / fb @Crime Branch Mumbai

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਹੋਇਆ ਹੈ। ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ।


ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਮੁੰਬਈ ਕ੍ਰਾਈਮ ਬ੍ਰਾਂਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਗੈਂਗਸਟਰ ਲਾਰੇਂਸ ਬਿਸ਼ਨੋਈ ਖਿਲਾਫ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। 

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਲਾਰੇਂਸ ਬਿਸ਼ਨੋਈ 'ਤੇ ਮਕੋਕਾ (ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਲਗਾ ਸਕਦੀ ਹੈ। ਕ੍ਰਾਈਮ ਬ੍ਰਾਂਚ ਨੂੰ ਜਾਂਚ ਦੌਰਾਨ ਲਾਰੇਂਸ ਵਿਸ਼ਨੋਈ ਦੇ ਖਿਲਾਫ ਕਈ ਸਬੂਤ ਮਿਲੇ ਹਨ। ਪਤਾ ਲੱਗਾ ਹੈ ਕਿ ਅਨਮੋਲ ਬਿਸ਼ਨੋਈ ਨੇ ਸਾਰੀ ਸਾਜ਼ਿਸ਼ ਆਪਣੇ ਭਰਾ ਅਤੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਕਹਿਣ 'ਤੇ ਰਚੀ ਸੀ।

ਲਾਰੇਂਸ  ਬਿਸ਼ਨੋਈ ਇਸ ਤੋਂ ਪਹਿਲਾਂ ਵੀ ਕਈ ਵਾਰ ਸਲਮਾਨ ਖਾਨ ਨੂੰ ਧਮਕੀ ਦੇ ਚੁੱਕਾ ਹੈ। ਉਸ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਸਲਮਾਨ ਖਾਨ ਨੂੰ ਧਮਕੀ ਵੀ ਦਿੱਤੀ ਸੀ। ਦਰਅਸਲ, ਅਨਮੋਲ ਬਿਸ਼ਨੋਈ ਨੇ ਇੱਕ ਫੇਸਬੁੱਕ ਪੋਸਟ ਰਾਹੀਂ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ।

ਇਸ ਮਾਮਲੇ ਵਿੱਚ ਦੋ ਵਿਅਕਤੀਆਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

14 ਅਪ੍ਰੈਲ ਨੂੰ ਦੋਵਾਂ ਨੇ ਮੁੰਬਈ ਦੇ ਬਾਂਦਰਾ ਇਲਾਕੇ 'ਚ ਗਲੈਕਸੀ ਅਪਾਰਟਮੈਂਟ 'ਚ 58 ਸਾਲਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਅਤੇ ਫਿਰ ਮੋਟਰਸਾਈਕਲ 'ਤੇ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਨੂੰ 16 ਅਪ੍ਰੈਲ ਨੂੰ ਮੁੰਬਈ ਅਤੇ ਕੱਛ ਪੁਲਿਸ ਦੀ ਸਾਂਝੀ ਟੀਮ ਨੇ ਗੁਜਰਾਤ ਦੇ ਭੁਜ ਸ਼ਹਿਰ ਦੇ ਨੇੜੇ ਸਥਿਤ ਇੱਕ ਮੰਦਰ ਕੰਪਲੈਕਸ ਤੋਂ ਫੜਿਆ ਸੀ।

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ 'ਚ ਕਮਿਸ਼ਨਰ ਲਖਮੀ ਗੌਤਮ ਨੇ ਹਾਲ ਹੀ 'ਚ ਕਿਹਾ ਸੀ ਕਿ ਉਨ੍ਹਾਂ ਦੇ ਘਰ ਦੀ ਰੇਕੀ ਇਕ-ਦੋ ਵਾਰ ਨਹੀਂ ਸਗੋਂ ਤਿੰਨ ਵਾਰ ਕੀਤੀ ਗਈ ਸੀ, ਜਿਸ ਦੇ ਆਧਾਰ 'ਤੇ ਅਭਿਨੇਤਾ ਦੇ ਘਰ ਦੇ ਬਾਹਰ ਗੋਲੀ ਚਲਾਉਣ ਦੀ ਯੋਜਨਾ ਬਣਾਈ ਗਈ ਸੀ।

 

Comments

ADVERTISEMENT

 

 

 

ADVERTISEMENT

 

 

E Paper

 

Related