ADVERTISEMENTs

ਜ਼ਹਿਰੀਲੀ ਸ਼ਰਾਬ ਕਾਰਨ 20 ਲੋਕਾਂ ਦੀ ਮੌਤ, ਜਾਂਚ ਲਈ 4 ਮੈਂਬਰੀ SIT ਦਾ ਗਠਨ

ਬਾਕੀ 20 ਮਰੀਜ਼ਾਂ 'ਚੋਂ 11 ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ।

ਜ਼ਹਿਰੀਲੀ ਸ਼ਰਾਬ ਸੰਗਰੂਰ ਦੇ ਲੋਕਾਂ ਲਈ ਕਹਿਰ ਬਣ ਰਹੀ ਹੈ। / Pexels

ਜ਼ਹਿਰੀਲੀ ਸ਼ਰਾਬ ਸੰਗਰੂਰ ਦੇ ਲੋਕਾਂ ਲਈ ਕਹਿਰ ਬਣ ਰਹੀ ਹੈ। ਸ਼ਰਾਬ ਪੀਣ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। 

 

ਅੱਜ ਸੰਗਰੂਰ ਦੇ ਸੁਨਾਮ ਵਿੱਚ 4 ਲੋਕਾਂ ਨੇ ਦਮ ਤੋੜ ਦਿੱਤਾ। ਬੀਤੇ ਕੱਲ੍ਹ ਸੰਗਰੂਰ ਵਿੱਚ 5 ਹੋਰ ਲੋਕਾਂ ਦੀ ਮੌਤ ਹੋਈ ਸੀ। ਜਿਸ ਤੋਂ ਬਾਅਦ ਸੁਨਾਮ ਵਿੱਚ ਇਹ ਅੰਕੜਾ 9 ਪਹੁੰਚ ਗਿਆ ਹੈ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਮਰਨ ਵਾਲਿਆਂ ਗਿਣਤੀ 20 ਹੋ ਗਈ ਹੈ। 

 

ਹਾਲਾਂਕਿ ਜ਼ਹਿਰੀਲੀ ਸ਼ਰਾਬ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਹੈ। ਚਾਰ ਮੈਂਬਰੀ ਐਸਆਈਟੀ ਦਾ ਗਠਨ ਵੀ ਕੀਤਾ ਗਿਆ ਹੈ।

 

ਜ਼ਹਿਰੀਲੀ ਸ਼ਰਾਬ ਕਾਰਨ ਹੋਈ ਮੌਤ ਦੇ ਮਾਮਲੇ 'ਚ ਸੰਗਰੂਰ ਦੇ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਡਾ: ਕ੍ਰਿਪਾਲ ਸਿੰਘ ਨੇ ਦੱਸਿਆ ਕਿ ਬੁੱਧਵਾਰ ਤੋਂ ਹੁਣ ਤੱਕ ਸਾਡੇ ਕੋਲ 40 ਮਰੀਜ਼ ਆ ਚੁੱਕੇ ਹਨ। 40 ਵਿੱਚੋਂ 20 ਮਰੀਜ਼ਾਂ ਦੀ ਮੌਤ ਹੋ ਗਈ।


ਬਾਕੀ 20 ਮਰੀਜ਼ਾਂ ਵਿੱਚੋਂ 11 ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜਿੱਥੇ ਉਸਦਾ ਇਲਾਜ ਜਾਰੀ ਹੈ।  6 ਮਰੀਜ਼ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹਨ। ਤਿੰਨ ਮਰੀਜ਼ ਡਾਕਟਰ ਦੀ ਸਲਾਹ ਲਏ ਬਿਨਾਂ ਹੀ ਚਲੇ ਗਏ ਹਨ।

 

ਪੰਜਾਬ ਪੁਲਿਸ ਨੇ ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਲਈ ਏਡੀਜੀਪੀਐਲਓ ਦੀ ਪ੍ਰਧਾਨਗੀ ਹੇਠ ਚਾਰ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਐਸਐਸਪੀ ਸੰਗਰੂਰ, ਡੀਆਈਜੀ ਪਟਿਆਲਾ ਰੇਂਜ ਸ਼ਾਮਲ ਹਨ।


ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਦੀ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਜ਼ਹਿਰੀਲੀ ਸ਼ਰਾਬ ਕਾਰਨ ਹੋਈ ਇਸ ਮੌਤ ਤੋਂ ਬਾਅਦ ਏਡੀਜੀਪੀ ਰੈਂਕ ਦੇ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ 4 ਮੈਂਬਰੀ ਐਸਆਈਟੀ ਟੀਮ ਬਣਾਈ ਗਈ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਕਈ ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਦਿੜਬਾ ਅਤੇ ਸੁਨਾਮ ਬਲਾਕਾਂ ਦੇ ਗੁਜਰਾਂ, ਟਿੱਬੀ ਰਵਿਦਾਸਪੁਰਾ ਅਤੇ ਢੰਡੋਲੀ ਖੁਰਦ ਪਿੰਡਾਂ ਤੋਂ ਮੌਤਾਂ ਹੋਈਆਂ ਹਨ। ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ 'ਤੇ ਵਿਰੋਧੀ ਪਾਰਟੀਆਂ ਦੇ ਹਮਲੇ ਜਾਰੀ ਹਨ।

 

Comments

ADVERTISEMENT

 

 

 

ADVERTISEMENT

 

 

E Paper

 

Related