ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਪੰਜਾਬ ਬਚਾਓ ਯਾਤਰਾ ਦੌਰਾਨ ਸਨੌਰ ਤੇ ਘਨੌਰ ਵਿਖੇ ਨਿੱਘਾ ਸਵਾਗਤ ਹੋਇਆ ਤੇ ਲੋਕਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ ਤੇ ਹਮੇਸ਼ਾ ਜੋ ਪ੍ਰਚਾਰ ਕੀਤਾ, ਉਸੇ ’ਤੇ ਵਿਸ਼ਵਾਸ ਕਰਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅ਼ਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ।
ਉਹਨਾਂ ਕਿਹਾ ਕਿ ਇਕ ਪਾਸੇ ਤਾਂ ਤੁਹਾਡੀ ਆਪਣੀ ਪਾਰਟੀ ਹੈ ਜੋ ਹਮੇਸ਼ਾ ਗਰੀਬ, ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਚੱਲਦੀ ਹੈ ਜਦੋਂ ਕਿ ਦੂਜੇ ਪਾਸੇ ਕੇਂਦਰੀ ਤਾਕਤਾਂ ਹਨ, ਜੋ ਪੰਜਾਬ ਨੂੰ ਕਮਜ਼ੋਰ ਕਰ ਕੇ ਇਸਦੇ ਸਰੋਤਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ।
ਸੁਖਬੀਰ ਸਿੰਘ ਬਾਦਲ ਦਾ ’ਸਾਡਾ ਪੰਜਾਬ, ਅਸੀਂ ਪੰਜਾਬ ਦੇ’ ਵਰਗੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਤੇ ਉਹਨਾਂ ਨੂੰ ਸੈਂਕੜੇ ਨੌਜਵਾਨਾਂ ਨੇ ’ਉਡਦਾ ਬਾਜ਼’ ਨਾਂ ਦੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਕੀਤਾ। ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵਾਂ ਨੇ ਤੁਹਾਨੂੰ ਲੁੱਟਿਆ ਹੈ।
ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਆਪਣੇ ਕੌਮੀ ਟੀਚਿਆਂ ਦੀ ਪ੍ਰਾਪਤੀ ਵਾਸਤੇ ਕੀਤੀ ਹੈ। ਇਹ ਪਾਰਟੀਆਂ ਨਾ ਤਾਂ ਕੋਈ ਵਿਕਾਸ ਕਰ ਸਕੀਆਂ ਤੇ ਨਾ ਹੀ ਕੋਈ ਵੱਡਾ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆ ਸਕੀਆਂ।
ਉਹਨਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਨੌਕਰੀਆਂ ਮੰਗੀਆਂ, ਲੋਕ ਵਿਰੋਧੀ ਪਾਰਟੀਆਂ ਨੇ ਉਹਨਾਂ ’ਤੇ ਮੁਕੱਦਮੇ ਚਲਾਏ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ ਹੋਣ ਤੇ ਪੂੰਜੀਨਿਵੇਸ਼ ਹੋਰ ਰਾਜਾਂ ਵਿਚ ਜਾਣ ਦੀ ਪ੍ਰਧਾਨਗੀ ਕੀਤੀ।
ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਲੋਕ ਅਜਿਹੀਆਂ ਪਾਰਟੀਆਂ ਨੂੰ ਸ਼ੀਸ਼ਾ ਵਿਖਾਉਣ ਅਤੇ ਸਾਰੀਆਂ ਕੇਂਦਰੀ ਪਾਰਟੀਆਂ ਤੋਂ ਆਪਣਾ ਖਹਿੜਾ ਛੁਡਾਉਣ।
Comments
Start the conversation
Become a member of New India Abroad to start commenting.
Sign Up Now
Already have an account? Login