ADVERTISEMENTs

ਪੰਜਾਬ 'ਚ ਭੂਚਾਲ ਦੇ ਝਟਕੇ, ਲੋਕ ਘਰਾਂ 'ਚੋਂ ਬਾਹਰ ਸੜਕਾਂ 'ਤੇ ਨਿਕਲੇ

ਪੰਜਾਬ ਦੇ ਜਲੰਧਰ, ਗੁਰਦਾਸਪੁਰ, ਲੁਧਿਆਣਾ, ਬਟਾਲਾ, ਹੁਸ਼ਿਆਰਪੁਰ ਆਦਿ ਇਲਾਕਿਆਂ ਤੋਂ ਵੀ ਭੂਚਾਲ ਦੇ ਝਟਕਿਆਂ ਦੀ ਸੂਚਨਾ ਮਿਲ ਰਹੀ ਹੈ। ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ 5.3 ਮਾਪੀ ਗਈ।

ਭੂਚਾਲ ਦੀ ਤੀਬਰਤਾ 5.3 ਮਾਪੀ ਗਈ। /

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਰਾਤ ਕਰੀਬ 9.40 ਵਜੇ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਭੂਚਾਲ ਕਾਰਨ ਧਰਤੀ ਹਿੱਲ ਗਈ, ਜਿਸ ਕਾਰਨ ਲੋਕ ਡਰ ਗਏ ਅਤੇ ਘਰਾਂ 'ਚੋਂ ਬਾਹਰ ਆ ਗਏ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਤੋਂ ਵੀ ਭੂਚਾਲ ਦੀ ਸੂਚਨਾ ਮਿਲੀ ਹੈ।


ਪੰਜਾਬ ਦੇ ਜਲੰਧਰ, ਗੁਰਦਾਸਪੁਰ, ਲੁਧਿਆਣਾ, ਬਟਾਲਾ, ਹੁਸ਼ਿਆਰਪੁਰ ਆਦਿ ਇਲਾਕਿਆਂ ਤੋਂ ਵੀ ਭੂਚਾਲ ਦੇ ਝਟਕਿਆਂ ਦੀ ਸੂਚਨਾ ਮਿਲ ਰਹੀ ਹੈ। ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ 5.3 ਮਾਪੀ ਗਈ। 

 

ਇਸ ਭੂਚਾਲ ਦੇ ਝਟਕੇ ਪੰਜਾਬ-ਹਿਮਾਚਲ ਹੀ ਨਹੀਂ ਸਗੋਂ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ ਹਿਮਾਚਲ ਪ੍ਰਦੇਸ਼ ਦਾ ਚੰਬਾ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ 'ਚ ਜਾਪਾਨ ਅਤੇ ਤਾਇਵਾਨ 'ਚ ਭੂਚਾਲ ਆਇਆ ਸੀ, ਜਿਸ ਨਾਲ ਭਾਰੀ ਨੁਕਸਾਨ ਹੋਇਆ ਸੀ। ਤਾਇਵਾਨ ਵਿੱਚ ਭੂਚਾਲ ਕਾਰਨ ਜਿੱਥੇ ਕਈ ਲੋਕਾਂ ਦੀ ਜਾਨ ਚਲੀ ਗਈ, ਉੱਥੇ ਹੀ ਕਈ ਇਮਾਰਤਾਂ ਨੂੰ ਵੀ ਨੁਕਸਾਨ ਪੁੱਜਾ। ਇਸ ਕਾਰਨ ਭੁਚਾਲ ਦਾ ਨਾਂ ਸੁਣਦੇ ਹੀ ਲੋਕ ਘਬਰਾ ਜਾਂਦੇ ਹਨ।

 

Comments

ADVERTISEMENT

 

 

 

ADVERTISEMENT

 

 

E Paper

 

Related