ADVERTISEMENTs

ਕਿਸਾਨਾਂ ਨੇ ਫਿਰ ਰੇਲਵੇ ਟਰੈਕ ਕੀਤੇ ਜਾਮ, 46 ਟਰੇਨਾਂ ਦੇ ਬਦਲਣੇ ਪਏ ਰੂਟ

ਅੰਬਾਲਾ-ਲੁਧਿਆਣਾ ਰੇਲਵੇ ਸੈਕਸ਼ਨ ਦੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਧਰਨਾ ਸ਼ੁਰੂ ਕਰ ਦਿੱਤਾ। 8 ਟਰੇਨਾਂ ਨੂੰ ਅੱਧ ਵਿਚਾਲੇ ਰੱਦ ਕਰਨਾ ਪਿਆ, 9 ਨੂੰ ਅੱਧ ਵਿਚਾਲੇ ਹੀ ਮੋੜ ਦਿੱਤਾ ਗਿਆ। 46 ਟਰੇਨਾਂ ਨੂੰ ਬਦਲਵੇਂ ਰੂਟਾਂ ਰਾਹੀਂ ਉਨ੍ਹਾਂ ਦੀ ਮੰਜ਼ਿਲ ਵੱਲ ਭੇਜਿਆ ਗਿਆ।

ਕਿਸਾਨਾਂ ਨੇ ਪਹਿਲਾਂ ਵੀ ਰੇਲਵੇ ਟਰੈਕ ਜਾਮ ਕੀਤੇ ਹਨ। / File photo

ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੁੱਧਵਾਰ ਨੂੰ ਅੰਬਾਲਾ-ਲੁਧਿਆਣਾ ਰੇਲਵੇ ਮਾਰਗ ਜਾਮ ਕਰ ਦਿੱਤਾ। ਕਰੀਬ 12 ਵਜੇ ਦੇ ਕਰੀਬ ਦੋ ਹਜ਼ਾਰ ਕਿਸਾਨ ਸ਼ੰਭੂ ਰੇਲਵੇ ਸਟੇਸ਼ਨ ’ਤੇ ਪੁੱਜੇ। ਅਜਿਹੇ 'ਚ ਅੰਬਾਲਾ ਕੈਂਟ ਰੇਲਵੇ ਸਟੇਸ਼ਨ ਤੋਂ ਲੰਘਣ ਵਾਲੀਆਂ 81 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ।

 

ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਦੇ ਤਹਿਤ ਬੁੱਧਵਾਰ ਸਵੇਰ ਤੋਂ ਹੀ ਸ਼ੰਭੂ ਸਰਹੱਦ 'ਤੇ ਕਿਸਾਨਾਂ ਦਾ ਇਕੱਠ ਸੀ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਆਪਣੇ ਪਰਿਵਾਰਾਂ ਸਮੇਤ ਇੱਥੇ ਇਕੱਠੇ ਹੋਏ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਵਜੇ ਕਿਸਾਨਾਂ ਨੇ ਅੰਬਾਲਾ-ਲੁਧਿਆਣਾ ਰੇਲਵੇ ਮਾਰਗ ਜਾਮ ਕਰ ਦਿੱਤਾ।

ਇਸ ਦੌਰਾਨ ਸੁਰੱਖਿਆ ਕਾਰਨਾਂ ਕਰਕੇ 18 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ, ਜਦਕਿ 8 ਟਰੇਨਾਂ ਨੂੰ ਅੱਧ ਵਿਚਾਲੇ ਰੱਦ ਕਰਨਾ ਪਿਆ। 9 ਟਰੇਨਾਂ ਨੂੰ ਅੱਧ ਵਿਚਾਲੇ ਰੋਕ ਕੇ ਮੋੜਿਆ ਗਿਆ। ਇਸ ਤੋਂ ਇਲਾਵਾ 46 ਟਰੇਨਾਂ ਨੂੰ ਬਦਲਵੇਂ ਰੂਟ ਰਾਹੀਂ ਆਪਣੀ ਮੰਜ਼ਿਲ ਵੱਲ ਭੇਜਿਆ ਗਿਆ। ਰੇਲ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਰੇਲਵੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਪੰਜਾਬ ਪੁਲਿਸ ਦੇ ਜਵਾਨਾਂ ਨੇ ਕਿਸਾਨਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਉਹ ਕਾਮਯਾਬ ਨਹੀਂ ਹੋ ਸਕੇ। ਕੁੱਝ ਹੀ ਦੇਰ ਵਿੱਚ ਦੋ ਹਜ਼ਾਰ ਦੇ ਕਰੀਬ ਕਿਸਾਨ ਸ਼ੰਭੂ ਰੇਲਵੇ ਸਟੇਸ਼ਨ ਵਿੱਚ ਦਾਖਲ ਹੋ ਗਏ ਅਤੇ ਫਿਰ ਰੇਲਵੇ ਟਰੈਕ 'ਤੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ। ਅੰਬਾਲਾ ਸਟੇਸ਼ਨ 'ਤੇ ਵੀ ਟਰੇਨਾਂ ਦੇ ਸੰਚਾਲਨ 'ਚ ਵਿਘਨ ਪੈਣ ਕਾਰਨ ਯਾਤਰੀ ਪਰੇਸ਼ਾਨ ਦੇਖੇ ਗਏ। 


ਕਿਸਾਨਾਂ ਦੀ ਹੜਤਾਲ ਕਾਰਨ ਅੰਬਾਲਾ-ਲੁਧਿਆਣਾ ਰੇਲਵੇ ਸੈਕਸ਼ਨ 'ਤੇ ਆਵਾਜਾਈ ਠੱਪ ਹੋਣ ਤੋਂ ਬਾਅਦ ਰੇਲਵੇ ਨੇ ਚੰਡੀਗੜ੍ਹ ਰਾਹੀਂ ਰੇਲ ਗੱਡੀਆਂ ਚਲਾਈਆਂ। ਲੁਧਿਆਣਾ ਤੋਂ ਆਉਣ ਵਾਲੀਆਂ ਅਤੇ ਅੰਬਾਲਾ ਤੋਂ ਲੁਧਿਆਣਾ ਜਾਣ ਵਾਲੀਆਂ ਗੱਡੀਆਂ ਨੂੰ ਚੰਡੀਗੜ੍ਹ ਰਾਹੀਂ ਆਪਣੀ ਮੰਜ਼ਿਲ ਵੱਲ ਰਵਾਨਾ ਕੀਤਾ ਗਿਆ। 

 

ਇਹ ਜਾਣਕਾਰੀ ਟਰੇਨ 'ਚ ਸਫਰ ਕਰ ਰਹੇ ਯਾਤਰੀਆਂ ਨੂੰ ਵੀ ਦਿੱਤੀ ਜਾ ਰਹੀ ਸੀ। ਇਸ ਦੌਰਾਨ ਰਾਜਪੁਰਾ ਅਤੇ ਸਰਹਿੰਦ ਵੱਲ ਜਾਣ ਵਾਲੇ ਯਾਤਰੀਆਂ ਨੂੰ ਬੱਸਾਂ ਦਾ ਸਹਾਰਾ ਲੈਣਾ ਪਿਆ।

 

Comments

ADVERTISEMENT

 

 

 

ADVERTISEMENT

 

 

E Paper

 

Related