ADVERTISEMENTs

ਕੈਨੇਡਾ ਤੋਂ ਆਏ ਨੌਜਵਾਨ ਦਾ ਦੋਸਤਾਂ ਵੱਲੋਂ ਕਤਲ

ਜਸ਼ਨਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਸ ਦੇ ਲੜਕੇ ਦਾ ਕਤਲ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਰਾਏ ਤੇ ਉਸ ਦੇ ਹੋਰ ਸਾਥੀਆਂ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕੀਤਾ ਹੈ।

ਮ੍ਰਿਤਕ ਜਸ਼ਨਪ੍ਰੀਤ ਸਿੰਘ / social media

ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਕੋਠੇ ਨੇੜੇ ਫਲਾਈਓਵਰ ਹੇਠਾਂ ਝਾੜੀਆਂ ਵਿੱਚੋਂ ਕੈਨੇਡਾ ਤੋਂ ਆਏ ਨੌਜਵਾਨ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਜਾਂਚ ਕੀਤੀ ਤਾਂ ਨੇੜੇ ਲੱਗੇ ਸੀ.ਸੀ.ਟੀ.ਵੀ. ਜਾਂਚ ਕਰਨ 'ਤੇ ਪਤਾ ਲੱਗਾ ਕਿ ਦੋ ਵਿਅਕਤੀਆਂ ਵੱਲੋਂ ਇੱਕ ਲਾਸ਼ ਨੂੰ ਕਾਰ ਵਿੱਚ ਲਿਆ ਕੇ ਇੱਥੇ ਸੁੱਟ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਕਰਕੇ ਦੋ ਲੋਕਾਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ (27) ਪੁੱਤਰ ਨਾਗਵੰਤ ਸਿੰਘ ਵਾਸੀ ਕੋਟ ਕੇਸਰਾ ਸਿੰਘ ਥਾਣਾ ਝੰਡੇਰ ਹਾਲ ਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ।

ਮ੍ਰਿਤਕ ਜਸ਼ਨਪ੍ਰੀਤ ਸਿੰਘ ਦੇ ਪਿਤਾ ਨਗਵੰਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਪੰਜਾਬ ਪੁਲੀਸ ਵਿੱਚ ਤਾਇਨਾਤ ਹੈ। ਉਸ ਦਾ ਲੜਕਾ ਜਸ਼ਨਪ੍ਰੀਤ ਕੈਨੇਡਾ ਰਹਿੰਦਾ ਹੈ ਅਤੇ ਕਰੀਬ 5 ਮਹੀਨੇ ਪਹਿਲਾਂ ਆਪਣੀ ਭੈਣ ਦੇ ਵਿਆਹ ਲਈ ਪਿੰਡ ਆਇਆ ਸੀ। 22 ਅਪ੍ਰੈਲ ਨੂੰ ਦੁਪਹਿਰ 2 ਵਜੇ ਦੇ ਕਰੀਬ ਜਸ਼ਨ ਇਹ ਕਹਿ ਕੇ ਘਰੋਂ ਨਿਕਲਿਆ ਕਿ ਉਹ ਆਪਣੇ ਕਿਸੇ ਦੋਸਤ ਦੇ ਜਨਮ ਦਿਨ ਲਈ ਗੁਰਦਾਸਪੁਰ ਜਾ ਰਿਹਾ ਹੈ।

ਸ਼ਾਮ ਕਰੀਬ ਪੰਜ ਵਜੇ ਉਸ ਨੂੰ ਫੋਨ ਆਇਆ ਕਿ ਉਹ ਆਪਣੇ ਦੋਸਤ ਦੀ ਪਾਰਟੀ ਲਈ ਗੁਰਦਾਸਪੁਰ ਪਹੁੰਚ ਗਿਆ ਹੈ। ਜਦੋਂ ਜਸ਼ਨਪ੍ਰੀਤ ਨੂੰ 6.30 ਵਜੇ ਦੁਬਾਰਾ ਫ਼ੋਨ ਕੀਤਾ ਗਿਆ ਤਾਂ ਉਸ ਦਾ ਫ਼ੋਨ ਬੰਦ ਸੀ। ਜਦੋਂ ਕਾਫੀ ਦੇਰ ਤੱਕ ਉਸ ਦਾ ਫੋਨ ਨਹੀਂ ਆਇਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। 23 ਅਪਰੈਲ ਦੀ ਸਵੇਰ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣਾ ਤਿੱਬੜ ਦੀ ਪੁਲੀਸ ਨੂੰ ਪਿੰਡ ਕੋਠੇ ਘਰਾਲਾ ਨੇੜੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਲਾਸ਼ ਨੂੰ ਦੇਖਣ ਤੋਂ ਬਾਅਦ ਪਤਾ ਲੱਗਾ ਕਿ ਲਾਸ਼ ਜਸ਼ਨਪ੍ਰੀਤ ਦੀ ਹੈ। ਜਸ਼ਨਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਸ ਦੇ ਲੜਕੇ ਦਾ ਕਤਲ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਸਰਾਏ ਤੇ ਉਸ ਦੇ ਹੋਰ ਸਾਥੀਆਂ ਨੇ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕੀਤਾ ਹੈ।

ਤਿੱਬੜ ਥਾਣਾ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਦੇ ਪਿੰਡ ਸਰਾਏ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਹਰਜਿੰਦਰ ਸਿੰਘ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

 

Comments

ADVERTISEMENT

 

 

 

ADVERTISEMENT

 

 

E Paper

 

Related