ADVERTISEMENTs

ਗੋਲਡੀ ਬਰਾੜ ਨੇ ਕਰਵਾਇਆ ਇੱਕ ਹੋਰ ਕਤਲ, ਰੂਸ 'ਚ ਵਾਰਦਾਤ ਨੂੰ ਦਿੱਤਾ ਅੰਜਾਮ

ਗੋਲਡੀ ਬਰਾੜ ਨੇ ਅਜੈ ਰਾਣਾ ਦੀ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। ਦੱਸ ਦੇਈਏ ਕਿ ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵੀ ਕਰਵਾਇਆ ਸੀ। ਗੋਲਡੀ ਬਰਾੜ ਇਸ ਸਮੇਂ ਭਾਰਤ ਤੇ ਕੈਨੇਡਾ ਵਿੱਚ ਲੋੜੀਂਦਾ ਹੈ।

ਗੋਲਡੀ ਬਰਾੜ ਇਸ ਸਮੇਂ ਅਮਰੀਕਾ ਵਿੱਚ ਸ਼ਰਨ ਲੈ ਰਿਹਾ ਹੈ / File photo

ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਗੈਂਗਸਟਰ ਗੋਲਡੀ ਬਰਾੜ ਨੇ ਇੱਕ ਹੋਰ ਕਤਲ ਵਿੱਚ ਹੱਥ ਹੋਣ ਦਾ ਦਾਅਵਾ ਕੀਤਾ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ 'ਚ ਕਿਹਾ ਹੈ ਕਿ ਉਸ ਨੇ ਰੂਸ 'ਚ ਬਦਨਾਮ ਗੈਂਗਸਟਰ ਭੁੱਪੀ ਰਾਣਾ ਦੇ ਬੰਦੇ ਦਾ ਕਤਲ ਕਰਵਾਇਆ। ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ ਭੱਪੀ ਰਾਣਾ ਨੇ ਆਪਣੇ ਬੰਦੇ ਨੂੰ ਮੁਖਬਰ ਬਣਾ ਕੇ ਸਾਡੇ ਗਰੋਹ ਵਿੱਚ ਸ਼ਾਮਲ ਕੀਤਾ ਸੀ। ਇਸ ਲਈ ਅਸੀਂ ਬਦਲਾ ਲਿਆ ਹੈ।

ਗੋਲਡੀ ਬਰਾੜ ਨੇ ਕਿਹਾ ਹੈ ਕਿ ਉਸ ਬੰਦੇ ਦਾ ਨਾਂ ਅਜੇ ਰਾਣਾ ਸੀ। ਉਸ ਨੇ ਗੋਲਡੀ ਬਰਾੜ ਗੈਂਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਭੱਪੀ ਰਾਣਾ ਨੂੰ ਸੂਚਨਾ ਦੇਣੀ ਸ਼ੁਰੂ ਕਰ ਦਿੱਤੀ ਸੀ। ਗੋਲਡੀ ਬਰਾੜ ਅਨੁਸਾਰ ਜਦੋਂ ਅਜੇ ਰਾਣਾ ਦੀ ਸੱਚਾਈ ਸਾਹਮਣੇ ਆਈ ਤਾਂ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਗੋਲਡੀ ਬਰਾੜ ਨੇ ਅਜੈ ਰਾਣਾ ਦੀ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। ਦੱਸ ਦੇਈਏ ਕਿ ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵੀ ਕਰਵਾਇਆ ਸੀ। ਗੋਲਡੀ ਬਰਾੜ ਇਸ ਸਮੇਂ ਭਾਰਤ ਤੇ ਕੈਨੇਡਾ ਵਿੱਚ ਲੋੜੀਂਦਾ ਹੈ। ਇਸ ਸਮੇਂ ਉਹ ਅਮਰੀਕਾ ਵਿੱਚ ਰਹਿ ਰਿਹਾ ਹੈ ਤੇ ਉਥੋਂ ਅਪਰਾਧ ਕਰ ਰਿਹਾ ਹੈ।

ਗੋਲਡੀ ਬਰਾੜ, ਬਿਸ਼ਨੋਈ ਗੈਂਗ ਦੇ ਲੋਕਾਂ ਦੀ ਦੁਸ਼ਮਣੀ ਕਾਰਨ ਨਾ ਸਿਰਫ ਭਾਰਤ ਸਗੋਂ ਕੈਨੇਡਾ, ਫਿਲੀਪੀਨਜ਼ ਤੇ ਰੂਸ ਵਿੱਚ ਵੀ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਗੋਲਡੀ ਬਰਾੜ ਪਾਕਿਸਤਾਨ ਦੀ ਮਦਦ ਨਾਲ ਭਾਰਤ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਰਿਹਾ ਹੈ।

 

ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਗੋਲਡੀ ਬਰਾੜ ਨੇ ਕੈਨੇਡਾ ਬੈਠੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਇਸ ਸਮੇਂ ਅਮਰੀਕਾ ਵਿੱਚ ਪਨਾਹ ਲੈ ਰਿਹਾ ਹੈ ਅਤੇ ਉਥੋਂ ਉਹ ਪੰਜਾਬ, ਦਿੱਲੀ, ਹਰਿਆਣਾ ਅਤੇ ਕੈਨੇਡਾ ਵਿੱਚ ਲਗਾਤਾਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।

ਇਸ ਸਾਲ ਹੀ, ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਵਿੱਚ ਕਤਲ ਕਰਨ ਦੇ ਇਰਾਦੇ ਨਾਲ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਲਈ ਅੱਤਵਾਦ ਵਿਰੋਧੀ ਐਕਟ ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਸੀ।

 

ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਵੀ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਉਹ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੈ ਅਤੇ ਇਸ ਲਈ ਉਸਨੂੰ ਯੂਏਪੀਏ ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ।

 

Comments

ADVERTISEMENT

 

 

 

ADVERTISEMENT

 

 

E Paper

 

Related