ADVERTISEMENTs

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਆਪ ਜੀ ਦੇ ਪਿਤਾ ਦਾ ਨਾਂ ਦਾਮਾਸੇਟੀ ਅਤੇ ਮਾਤਾ ਦਾ ਨਾਂ ਗੋਨਾ ਬਾਈ ਸੀ। ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਨਾਮਦੇਵ ਜੀ ਦੇ ਰਚਿਤ 61 ਸ਼ਬਦਾਂ ਨੂੰ 18 ਰਾਗਾਂ ਵਿੱਚ ਦਰਜ ਕੀਤਾ।

ਅੱਜ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ / SikhiWiki

ਭਗਤ ਨਾਮਦੇਵ ਦਾ ਜਨਮ 1270 ਈ. ਨੂੰ ਮਹਾਰਾਸ਼ਟਰ ਦੇ ਜਿਲਾ ਸਤਾਰਾ ਦੇ ਕ੍ਰਿਸ਼ਨਾ ਨਦੀ ਦੇ ਕੰਢੇ ਤੇ ਵਸੇ ਪਿੰਡ ਨਰਸੀ ਬਾਮਨੀ  ਵਿੱਚ ਹੋਇਆ। ਆਪ ਜੀ ਦੇ ਪਿਤਾ ਦਾ ਨਾਂ ਦਾਮਾਸੇਟੀ ਅਤੇ ਮਾਤਾ ਦਾ ਨਾਂ ਗੋਨਾ ਬਾਈ ਸੀ। ਉਨ੍ਹਾਂ ਦਾ ਪਰਵਾਰ ਭਗਵਾਨ ਵਿੱਠਲ ਦਾ ਪਰਮ ਭਗਤ ਸੀ। ਨਾਮਦੇਵ ਦਾ ਵਿਆਹ ਰਾਧਾਬਾਈ ਦੇ ਨਾਲ ਹੋਇਆ ਸੀ। ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਨਾਮਦੇਵ ਜੀ ਦੇ ਰਚਿਤ 61 ਸ਼ਬਦਾਂ ਨੂੰ 18 ਰਾਗਾਂ ਵਿੱਚ ਦਰਜ ਕੀਤਾ। 

 

ਇਨ੍ਹਾਂ ਸ਼ਬਦਾਂ ਵਿੱਚ ਭਗਤ ਜੀ ਨੇ ਸਮੁੱਚੇ ਜੀਵਨ ਦਾ ਮਾਨਵਤਾਵਾਦੀ ਫਲਸਫਾ ਬਿਆਨ ਕੀਤਾ ਹੈ। ਭਗਤ ਨਾਮਦੇਵ ਨੇ ਆਪਣੀ ਜ਼ਿੰਦਗੀ ਦਾ ਆਖ਼ਰੀ ਸਮਾਂ ਲਗਪਗ 18 ਸਾਲ ਪੰਜਾਬ ਦੇ ਪਿੰਡ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਿੱਚ ਗੁਜ਼ਾਰਿਆ। ਇੱਥੇ ਹੀ ਭਗਤ ਨਾਮਦੇਵ ਜੀ 2 ਮਾਘ ਸੰਮਤ 1406 (1350 ਈਸਵੀ) ਨੂੰ ਜੋਤੀ ਜੋਤਿ ਸਮਾਏ। ਜਿਸ ਜਗ੍ਹਾ ਭਗਤ ਜੀ ਤਪ ਕਰਦੇ ਸਨ, ਉਸ ਜਗ੍ਹਾ ’ਤੇ ਤਪਿਆਣਾ ਸਾਹਿਬ ਸੁਸ਼ੋਭਿਤ ਹੈ।

 

ਅੱਜ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

 
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related