ADVERTISEMENTs

ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਠੱਗਣ ਵਾਲੇ ਫਰਜੀ ਏਜੰਟਾਂ 'ਤੇ ਕਾਰਵਾਈ

ਮੁਲਜ਼ਮ ਨੇ ਲੜਕੇ ਨੂੰ ਆਸਟ੍ਰੇਲੀਆ ਭੇਜਣ ਦਾ ਵਾਅਦਾ ਕੀਤਾ। 4 ਲੱਖ 50000 ਰੁਪਏ ਲੈ ਲਏ। ਪੈਸੇ ਲੈਣ ਤੋਂ ਬਾਅਦ ਸੁਨੀਲ ਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਜਦੋਂ ਉਸ ਨੇ ਪੈਸੇ ਵਾਪਸ ਮੰਗੇ ਤਾਂ ਉਸ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਪੁਲਿਸ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ / pexels

 

ਪੁਲਿਸ ਪਿਛਲੇ ਕੁਝ ਦਿਨਾਂ ਤੋਂ ਫਰਜ਼ੀ ਟਰੈਵਲ ਏਜੰਟਾਂ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ। ਸਦਰ ਥਾਣਾ ਪੁਲਸ ਨੇ ਫਰਜ਼ੀ ਟਰੈਵਲ ਏਜੰਟ ਪਿਓ-ਪੁੱਤ ਖਿਲਾਫ ਲੱਖਾਂ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਨੇ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰੀ ਹੈ।

ਜਾਣਕਾਰੀ ਅਨੁਸਾਰ ਗਲੀ ਪੰਡਿਤ ਵਲੀ ਗੁਰੂ ਕੇ ਮਹਿਲ ਦੇ ਰਹਿਣ ਵਾਲੇ ਸੁਨੀਲ ਤਲਵਾੜ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਨੇ ਆਪਣੇ ਲੜਕੇ ਕਸ਼ਿਸ਼ ਤਲਵਾੜ ਨੂੰ ਆਸਟ੍ਰੇਲੀਆ ਭੇਜਣ ਲਈ ਰਜਨੀਸ਼ ਮਹਾਜਨ ਅਤੇ ਉਸ ਦੇ ਲੜਕੇ ਵਾਸੂ ਮਹਾਜਨ ਵਾਸੀ ਨਿਊ ਭਾਰਤ ਨਗਰ ਬਟਾਲਾ ਰੋਡ ਨਾਲ ਸੰਪਰਕ ਕੀਤਾ ਸੀ।

 

ਮੁਲਜ਼ਮ ਨੇ ਉਸ ਦੇ ਲੜਕੇ ਨੂੰ ਆਸਟ੍ਰੇਲੀਆ ਭੇਜਣ ਦਾ ਵਾਅਦਾ ਕੀਤਾ। ਉਸ ਤੋਂ 4 ਲੱਖ 50000 ਰੁਪਏ ਲੈ ਲਏ। ਪੈਸੇ ਲੈਣ ਤੋਂ ਬਾਅਦ ਸੁਨੀਲ ਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਜਦੋਂ ਉਸ ਨੇ ਪੈਸੇ ਵਾਪਸ ਮੰਗੇ ਤਾਂ ਉਸ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

 

ਪੀੜਤ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਤਾਂ ਪੁਲੀਸ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਏਸੀਪੀ ਇਨਵੈਸਟੀਗੇਸ਼ਨ ਨੂੰ ਸੌਂਪ ਦਿੱਤੀ। ਜਾਂਚ ਪੂਰੀ ਹੋਣ ਅਤੇ ਦੋਸ਼ ਸਾਬਤ ਹੋਣ ਤੋਂ ਬਾਅਦ ਥਾਣਾ ਸਦਰ 'ਚ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

 

Comments

ADVERTISEMENT

 

 

 

ADVERTISEMENT

 

 

E Paper

 

Related