Login Popup Login SUBSCRIBE

ADVERTISEMENTs

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਸਬੰਧ ਵਿੱਚ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਕੀਤਾ ਖੰਡਨ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਸੰਗਤ ਵਲੋਂ ਪ੍ਰਗਟਾਈ ਜਾ ਰਹੀ ਦੁਬਿਧਾ ਨੂੰ ਦੂਰ ਕਰਨ ਦੇ ਸਬੰਧ ਵਿਚ, 15 ਜੁਲਾਈ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਹੋਇਆ ਆਦੇਸ਼ ਪੱਤਰ ਪੜ੍ਹ ਕੇ ਵੀ ਸੁਣਾਇਆ ਸੀ।

ਇੱਕ ਅਖਬਾਰ 'ਚ ਛਪੀ ਖਬਰ ਦਾ ਗਿਆਨੀ ਰਘਬੀਰ ਸਿੰਘ ਨੇ ਕੀਤਾ ਖੰਡਨ / SGPC

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ।

 
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਜਥੇਦਾਰ ਰਘਬੀਰ ਸਿੰਘ ਨੇ ਦੱਸਿਆ ਹੈ ਕਿ ਲੰਘੇ ਦਿਨੀਂ ਇੰਗਲੈਂਡ ਦੌਰੇ ਦੌਰਾਨ ਉਨ੍ਹਾਂ ਨੂੰ ਕੁਝ ਸਿੰਘ ਮਿਲੇ ਸਨ, ਜਿਨ੍ਹਾਂ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਬੰਧੀ ਸਵਾਲ ਕੀਤੇ। ਇਸ ਦੇ ਸਬੰਧ ਵਿਚ  ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਦੱਸਿਆ ਸੀ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਣ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫੈਸਲਾ ਨਹੀਂ ਕੀਤਾ ਬਲਕਿ 1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਵਿਚ ਲਿਖਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ’ਬਸੰਤੀ ਜਾਂ ਸੁਰਮਈ’ ਰੰਗ ਦੇ ਹੋਣੇ ਚਾਹੀਦੇ ਹਨ। ਇਸ ਕਰਕੇ ਸਿੱਖ ਰਹਿਤ ਮਰਯਾਦਾ ਦੇ ਅਨੁਸਾਰ ਨਿਸ਼ਾਨ ਸਾਹਿਬ ਦਾ ਰੰਗ ਸਹੀ ਕੀਤਾ ਗਿਆ ਹੈ।

 
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਿੰਘਾਂ ਨੂੰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਸੰਗਤ ਵਲੋਂ ਪ੍ਰਗਟਾਈ ਜਾ ਰਹੀ ਦੁਬਿਧਾ ਨੂੰ ਦੂਰ ਕਰਨ ਦੇ ਸਬੰਧ ਵਿਚ, 15 ਜੁਲਾਈ 2024 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਹੋਇਆ ਆਦੇਸ਼ ਪੱਤਰ ਪੜ੍ਹ ਕੇ ਵੀ ਸੁਣਾਇਆ ਸੀ।

 
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਵਾਲੇ ਨਾਲੇ ਸੱਚਾਈ ਤੋਂ ਦੂਰ ਫੈਲਾਈਆਂ ਜਾ ਰਹੀਆਂ ਖ਼ਬਰਾਂ ਬਿਲਕੁਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ ਅਤੇ ਸੰਗਤ ਸੁਚੇਤ ਰਹੇ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related