ADVERTISEMENTs

ਅਕਾਲ ਤਖ਼ਤ ਵਿਖੇ ਮਨਾਈ ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ

ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ

ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ / Courtesy Photo

ਜੂਨ 1984 ਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇਦੀ 40ਵੀਂ ਸਾਲਾਨਾ ਯਾਦ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ।  ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। 

ਇਸ ਮੌਕੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ  ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇਭਾਈ ਅਮਰੀਕ ਸਿੰਘਜਨਰਲ ਸ਼ੁਬੇਗ ਸਿੰਘਭਾਈ ਠਾਰਾ ਸਿੰਘ ਸਮੇਤ ਸਮੂਹ ਸ਼ਹੀਦਾਂ ਪ੍ਰਤੀ ਕੌਮੀ ਭਾਵਨਾ ਦਾ ਪ੍ਰਗਟਾਵਾ ਕੀਤਾ ਅਤੇ ਸਿੱਖ ਪੰਥ ਨੂੰ ਇਸ ਘੱਲੂਘਾਰੇ ਦੇ ਜ਼ਖ਼ਮਾਂ ਨੂੰ ਸ਼ਕਤੀ ਬਣਾ ਕੇ ਅੱਗੇ ਤੁਰਨ ਦਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ 40 ਸਾਲਾਂ ਬਾਅਦ ਵੀ ਸਜ਼ਾਵਾਂ ਨਾ ਦੇਣਾ ਭਾਰਤੀ ਹਕੂਮਤ ਦਾ ਸਿੱਖਾਂ ਨਾਲ ਅਨਿਆਂਪੂਰਨ ਵਤੀਰਾ ਹੈ। ਇਸ ਲਈ ਪੰਥ ਅਤੇ ਪੰਜਾਬ ਦੇ ਰਾਜਨੀਤਕਭੂਗੋਲਿਕ ਅਤੇ ਆਰਥਿਕ ਹੱਕਾਂ ਵਾਸਤੇ ਦਿੱਲੀ ਵੱਲ ਵਾਰ-ਵਾਰ ਹੱਥ ਅੱਡਣ ਦੀ ਬਜਾਏ ਅੱਜ ਖਾਲਸਈ ਹਲੇਮੀ ਰਾਜ ਦੇ ਸੰਕਲਪ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁਲਤ ਕਰਨ ਦੀ ਲੋੜ ਹੈ।

ਜਥੇਦਾਰ  ਅਕਾਲ ਤਖ਼ਤ ਸਾਹਿਬ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਆਖਿਆ ਕਿ ਅੰਗਰੇਜ਼ਾਂ ਨਾਲ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਿੱਖਾਂ ਨੇ ਮੋਹਰੀ ਰੋਲ ਨਿਭਾਇਆਪਰ ਆਪਣੇ ਹੀ ਦੇਸ਼ ਦੇ ਆਗੂਆਂ ਵੱਲੋਂ ਕੀਤੇ ਗਏ ਵਾਅਦੇ ਅਜ਼ਾਦੀ ਮਗਰੋਂ ਭੁਲਾ ਦਿੱਤੇ ਗਏ। ਇੱਥੋਂ ਤੱਕ ਕਿ ਸਿੱਖਾਂ ਨੂੰ ਜ਼ਰਾਇਮ ਪੇਸ਼ਾ ਤੱਕ ਆਖ ਕੇ ਸਰਕਾਰੀ ਅਧਿਕਾਰੀਆਂ ਨੂੰ ਇਨ੍ਹਾਂ ਤੇ ਸ਼ੱਕੀ ਨਿਗਾਹਾਂ ਰੱਖਣ ਦੇ ਫਰਮਾਨ ਜਾਰੀ ਕਰ ਦਿੱਤੇ ਗਏ।

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਕਰੜੇ ਸੰਘਰਸ਼ ਮਗਰੋਂ ਸਿੱਖਾਂ ਨੂੰ ਪੰਜਾਬੀ ਸੂਬਾ ਤਾਂ ਮਿਲਿਆਪਰ ਪੰਜਾਬ ਨੂੰ ਦਰਿਆਈ ਪਾਣੀਆਂਰਾਜਧਾਨੀ ਚੰਡੀਗੜ੍ਹ ਅਤੇ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵਿਰਵਾ ਰੱਖਿਆ ਗਿਆ। ਪੰਜਾਬ ਦੇ ਇਨ੍ਹਾਂ ਮਸਲਿਆਂ ਅਤੇ ਸੂਬਾਈ ਖ਼ੁਦਮੁਖ਼ਤਿਆਰੀ ਵਾਲੇ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਲੈ ਕੇ ਸਿੱਖਾਂ ਨੂੰ ਧਰਮ ਯੁੱਧ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪਿਆਜਿਸ ਨੂੰ ਜਬਰ ਦੀ ਨੀਤੀ ਨਾਲ ਕੁਚਲਣ ਅਤੇ ਐਮਰਜੈਂਸੀ ਸਮੇਂ ਅਕਾਲੀ ਦਲ ਵੱਲੋਂ ਕੀਤੇ ਵਿਰੋਧ ਦਾ ਬਦਲਾ ਲੈਣ ਲਈ ਹੰਕਾਰੀ ਤੇ ਜਾਬਰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੌਜ ਵਾੜ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਆਈਆਂ ਸੰਗਤਾਂ ਤੇ ਗੋਲੀਆਂ ਚਲਾ ਕੇ ਸਿੰਘ-ਸਿੰਘਣੀਆਂਬੱਚਿਆਂ ਅਤੇ ਬਜ਼ੁਰਗਾਂ ਨੂੰ ਬੇਰਹਿਮੀ ਦੇ ਨਾਲ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੂਨ 1984 ਦਾ ਇਹ ਹਮਲਾ ਸਿੱਖ ਕੌਮ ਲਈ ਤੀਜਾ ਘੱਲੂਘਾਰਾ ਹੈਜਿਸ ਦਾ ਦਰਦ ਅਤੇ ਜ਼ਖ਼ਮ ਸਿੱਖ ਅਵਚੇਤਨ ਵਿੱਚੋਂ ਕਦੇ ਵੀ ਮਨਫੀ ਨਹੀਂ ਹੋ ਸਕਣਗੇ।  

ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਤਿਆਗ ਅਤੇ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਉਨ੍ਹਾਂ ਆਖਿਆ ਕਿ ਧਰਮੀ ਫੌਜੀਆਂ ਦੀ ਬਗਾਵਤ ਸਦਕਾ ਹੀ ਇੰਦਰਾ ਗਾਂਧੀ ਦੀ ਅਪਰੇਸ਼ਨ ਵੁੱਡਰੋਜ਼’ ਤਹਿਤ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਲਈ ਗੁਪਤ ਯੋਜਨਾ ਕਾਮਯਾਬ ਨਾ ਹੋ ਸਕੀ।

ਉਨ੍ਹਾਂ ਸਿੱਖ ਕੌਮ ਦੇ ਮੌਜੂਦਾ ਸੰਕਟਾਂ ਦੀ ਨਿਸ਼ਾਨਦੇਹੀ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ-ਕਲਿਆਣਕਾਰੀ ਫ਼ਲਸਫ਼ੇ ਤੇ ਆਧਾਰਿਤ ਕੌਮੀ ਏਜੰਡਾ ਤੈਅ ਕਰਨ ਦੀ ਲੋੜ ਤੇ ਜੋਰ ਦਿੱਤਾ। ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਜਨਮ ਅਤੇ ਕਰਮ ਭੂਮੀ ਪੰਜਾਬ ਵਿਚੋਂ ਗੁਆਚ ਰਹੀਆਂ ਸਿੱਖ ਕਦਰਾਂ-ਕੀਮਤਾਂਵਾਤਾਵਰਨਸਿਹਤਮਾਂ-ਬੋਲੀ ਅਤੇ ਸਿੱਖਿਆ ਦੇ ਗੰਭੀਰ ਸੰਕਟ ਦੇ ਨਾਲ-ਨਾਲ ਕਿਰਤ ਸੱਭਿਆਚਾਰ ਅਤੇ ਧਰਮ ਦੀਆਂ ਸੱਚੀਆਂ ਕਦਰਾਂ-ਕੀਮਤਾਂ ਤੋਂ ਟੁੱਟੀ ਰਾਜਨੀਤੀ ਨੂੰ ਨਰੋਈ ਦਿਸ਼ਾ ਦੇਣ ਲਈ ਸਮੂਹਿਕ ਯਤਨ ਕੀਤੇ ਜਾਣ। ਉਨ੍ਹਾਂ ਸ਼ਾਨਾਮੱਤੇ ਸਿੱਖ ਇਤਿਹਾਸ ਦੀ ਸੇਧ ਵਿੱਚ ਉੱਚੇ-ਸੁੱਚੇ ਸਿੱਖ ਕਿਰਦਾਰ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਦੀਆਂ ਅਗਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੰਭੀਰ ਯਤਨ ਕੀਤੇ ਜਾਣ।


ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਈਸ਼ਰ ਸਿੰਘਬੀਬੀ ਸਤਵੰਤ ਕੌਰਭਾਈ ਮਨਜੀਤ ਸਿੰਘਸ. ਬੇਅੰਤ ਸਿੰਘਸ. ਭੁਪਿੰਦਰ ਸਿੰਘ ਭਲਵਾਨ ਅਤੇ ਹੋਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਖਡੂਰ ਸਾਹਿਬ ਤੋਂ ਚੁਣੇ ਗਏ ਨਵੇਂ ਸਾਂਸਦ ਭਾਰਤ ਦੀ ਪ੍ਰਧਾਨ ਮੰਤਰੀ ਇੰਦਰ ਗਾਂਧੀ ਦੇ ਕਾਤਲ ਬੇਅਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਜੋ ਇਸ ਸਮੇਂ ਐੱਨਐੱਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹੈ, ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਵੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਨੂੰ ਵੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।


ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਗ੍ਰੰਥੀ ਗਿਆਨੀ ਅਮਰਜੀਤ ਸਿੰਘਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂਬਾਬਾ ਬਲਬੀਰ ਸਿੰਘ 96ਵੇਂ ਕਰੋੜੀਬਾਬਾ ਅਵਤਾਰ ਸਿੰਘ ਸੁਰਸਿੰਘਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾਮੈਂਬਰ ਅਮਰਜੀਤ ਸਿੰਘ ਚਾਵਲਾਗੁਰਚਰਨ ਸਿੰਘ ਗਰੇਵਾਲਗੁਰਮੀਤ ਸਿੰਘ ਬੂਹਹਰਪਾਲ ਸਿੰਘ ਜੱਲਾਅਮਰੀਕ ਸਿੰਘ ਵਿਛੋਆ, ਅਜਾਇਬ ਸਿੰਘ ਅਭਿਆਸੀਅਮਰੀਕ ਸਿੰਘ ਸ਼ਾਹਪੁਰਬਾਬਾ ਚਰਨਜੀਤ ਸਿੰਘ ਜੱਸੋਵਾਲਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਜਸਬੀਰ ਸਿੰਘ ਰੋਡੇਗਿਆਨੀ ਕੇਵਲ ਸਿੰਘਸਿਮਰਨਜੀਤ ਸਿੰਘ ਮਾਨਬਾਬਾ ਬਲਜੀਤ ਸਿੰਘ ਦਾਦੂਵਾਲਜਸਬੀਰ ਸਿੰਘ ਘੁੰਮਣਮਨਜੀਤ ਸਿੰਘ ਜੀਕੇਅਮਰਬੀਰ ਸਿੰਘ ਢੋਟਕੰਵਰਚੜ੍ਹਤ ਸਿੰਘਸਰਬਜੀਤ ਸਿੰਘ ਖਾਲਸਾ, ਸੁਖਵਿੰਦਰ ਸਿੰਘ ਅਗਵਾਨਮਾਤਾ ਬਲਵਿੰਦਰ ਕੌਰਈਮਾਨ ਸਿੰਘ ਮਾਨਕੰਵਰਪਾਲ ਸਿੰਘਪਰਮਜੀਤ ਸਿੰਘ ਮੰਡਬਲਵੰਤ ਸਿੰਘ ਗੋਪਾਲਾਤਲਵਿੰਦਰ ਸਿੰਘ ਬੁੱਟਰਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।

ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ- ਐਡਵੋਕੇਟ ਧਾਮੀ
ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜੁਲਮ ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤੀ ਸੰਸਦ ਵਿਚ ਕਿਸੇ ਵੀ ਸਰਕਾਰ ਨੇ ਘੱਲੂਘਾਰੇ ਦੀ ਮੁਆਫ਼ੀ ਤਾਂ ਕੀ ਮੰਗਣੀ ਸੀਸਗੋਂ ਕੌਮੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਸਰਕਾਰਾਂ ਵੱਲੋਂ ਜਾਣਬੁਝ ਕੇ ਸਿੱਖਾਂ ਨੂੰ ਹਮੇਸ਼ਾਂ ਨਿਸ਼ਾਨੇ ਤੇ ਲਿਆ ਜਾਂਦਾ ਹੈਜਦਕਿ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖਾਂ ਦਾ ਯੋਗਦਾਨ ਇਤਿਹਾਸ ਦਾ ਹਿੱਸਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੂਨ 1984 ਦੇ ਹਮਲੇ ਅਤੇ ਸਿੱਖ ਨਸਲਕੁਸ਼ੀ ਲਈ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ,ਜਿਸ ਕਾਰਨ ਕੌਮ ਅੰਦਰ ਰੋਸ ਹੈ।

 

ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਤਿਆਗ ਅਤੇ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਉਨ੍ਹਾਂ ਆਖਿਆ ਕਿ ਧਰਮੀ ਫੌਜੀਆਂ ਦੀ ਬਗਾਵਤ ਸਦਕਾ ਹੀ ਇੰਦਰਾ ਗਾਂਧੀ ਦੀ ‘ਅਪਰੇਸ਼ਨ ਵੁੱਡਰੋਜ਼’ ਤਹਿਤ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਲਈ ਗੁਪਤ ਯੋਜਨਾ ਕਾਮਯਾਬ ਨਾ ਹੋ ਸਕੀ।


ਉਨ੍ਹਾਂ ਸਿੱਖ ਕੌਮ ਦੇ ਮੌਜੂਦਾ ਸੰਕਟਾਂ ਦੀ ਨਿਸ਼ਾਨਦੇਹੀ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ-ਕਲਿਆਣਕਾਰੀ ਫ਼ਲਸਫ਼ੇ `ਤੇ ਆਧਾਰਿਤ ਕੌਮੀ ਏਜੰਡਾ ਤੈਅ ਕਰਨ ਦੀ ਲੋੜ ’ਤੇ ਜੋਰ ਦਿੱਤਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਜਨਮ ਅਤੇ ਕਰਮ ਭੂਮੀ ਪੰਜਾਬ ਵਿਚੋਂ ਗੁਆਚ ਰਹੀਆਂ ਸਿੱਖ ਕਦਰਾਂ-ਕੀਮਤਾਂ, ਵਾਤਾਵਰਨ, ਸਿਹਤ, ਮਾਂ-ਬੋਲੀ ਅਤੇ ਸਿੱਖਿਆ ਦੇ ਗੰਭੀਰ ਸੰਕਟ ਦੇ ਨਾਲ-ਨਾਲ ਕਿਰਤ ਸੱਭਿਆਚਾਰ ਅਤੇ ਧਰਮ ਦੀਆਂ ਸੱਚੀਆਂ ਕਦਰਾਂ-ਕੀਮਤਾਂ ਤੋਂ ਟੁੱਟੀ ਰਾਜਨੀਤੀ ਨੂੰ ਨਰੋਈ ਦਿਸ਼ਾ ਦੇਣ ਲਈ ਸਮੂਹਿਕ ਯਤਨ ਕੀਤੇ ਜਾਣ। ਉਨ੍ਹਾਂ ਸ਼ਾਨਾਮੱਤੇ ਸਿੱਖ ਇਤਿਹਾਸ ਦੀ ਸੇਧ ਵਿੱਚ ਉੱਚੇ-ਸੁੱਚੇ ਸਿੱਖ ਕਿਰਦਾਰ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਦੀਆਂ ਅਗਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੰਭੀਰ ਯਤਨ ਕੀਤੇ ਜਾਣ।

ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਈਸ਼ਰ ਸਿੰਘ, ਬੀਬੀ ਸਤਵੰਤ ਕੌਰ, ਭਾਈ ਮਨਜੀਤ ਸਿੰਘ, ਸ. ਬੇਅੰਤ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ ਅਤੇ ਹੋਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।


ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਮੀਤ ਸਿੰਘ ਬੂਹ, ਸ. ਹਰਪਾਲ ਸਿੰਘ ਜੱਲਾ, ਸ. ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਸ਼ਾਹਪੁਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਜਸਬੀਰ ਸਿੰਘ ਰੋਡੇ, ਗਿਆਨੀ ਕੇਵਲ ਸਿੰਘ, ਸ. ਸਿਮਰਨਜੀਤ ਸਿੰਘ ਮਾਨ, ਬਾਬਾ ਬਲਜੀਤ ਸਿੰਘ ਦਾਦੂਵਾਲ, ਸ. ਜਸਬੀਰ ਸਿੰਘ ਘੁੰਮਣ, ਸ. ਮਨਜੀਤ ਸਿੰਘ ਜੀਕੇ, ਸ. ਅਮਰਬੀਰ ਸਿੰਘ ਢੋਟ, ਸ. ਕੰਵਰਚੜ੍ਹਤ ਸਿੰਘ, ਸ. ਸਰਬਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਮਾਤਾ ਬਲਵਿੰਦਰ ਕੌਰ, ਸ. ਈਮਾਨ ਸਿੰਘ ਮਾਨ, ਸ. ਕੰਵਰਪਾਲ ਸਿੰਘ, ਸ. ਪਰਮਜੀਤ ਸਿੰਘ ਮੰਡ, ਸ. ਬਲਵੰਤ ਸਿੰਘ ਗੋਪਾਲਾ, ਸ. ਤਲਵਿੰਦਰ ਸਿੰਘ ਬੁੱਟਰ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।
 

ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ -ਐਡਵੋਕੇਟ ਧਾਮੀ
ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜੁਲਮ ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤੀ ਸੰਸਦ ਵਿਚ ਕਿਸੇ ਵੀ ਸਰਕਾਰ ਨੇ ਘੱਲੂਘਾਰੇ ਦੀ ਮੁਆਫ਼ੀ ਤਾਂ ਕੀ ਮੰਗਣੀ ਸੀ, ਸਗੋਂ ਕੌਮੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਸਰਕਾਰਾਂ ਵੱਲੋਂ ਜਾਣਬੁਝ ਕੇ ਸਿੱਖਾਂ ਨੂੰ ਹਮੇਸ਼ਾਂ ਨਿਸ਼ਾਨੇ ’ਤੇ ਲਿਆ ਜਾਂਦਾ ਹੈ, ਜਦਕਿ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖਾਂ ਦਾ ਯੋਗਦਾਨ ਇਤਿਹਾਸ ਦਾ ਹਿੱਸਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੂਨ 1984 ਦੇ ਹਮਲੇ ਅਤੇ ਸਿੱਖ ਨਸਲਕੁਸ਼ੀ ਲਈ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਕੌਮ ਅੰਦਰ ਰੋਸ ਹੈ।

Comments

ADVERTISEMENT

 

 

 

ADVERTISEMENT

 

 

E Paper

 

Related