ਮਲੇਰਕੋਟਲਾ ਨੇੜਲੇ ਪਿੰਡ ਤੋਲੇਵਾਲ ਦੇ ਇੱਕ ਨੌਜਵਾਨ ਦਾ ਕੈਨੇਡਾ ਵਿੱਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੀ ਸੂਚਨਾ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਪਿੰਡ ਤੋਲੇਵਾਲ ਦਾ ਰਹਿਣ ਵਾਲਾ 27 ਸਾਲਾ ਕੁਲਵਿੰਦਰ ਸਿੰਘ ਸੋਹੀ ਸਾਲ 2018 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਹ ਆਪਣੇ ਭਰਾ ਗੁਰਲੀਨ ਸਿੰਘ ਨਾਲ ਸਰੀ ਵਿੱਚ ਰਹਿੰਦਾ ਸੀ। ਇਸ ਤੋਂ ਬਾਅਦ ਉਸ ਨੇ ਉੱਥੇ ਪੀਆਰ ਪ੍ਰਾਪਤ ਕੀਤੀ ਅਤੇ ਉਹ ਪਲੰਬਰ ਦਾ ਕੰਮ ਕਰਦਾ ਸੀ। ਕੁਲਵਿੰਦਰ ਸਿੰਘ ਸੋਹੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ।
ਕੁਲਵਿੰਦਰ ਸਿੰਘ ਸੋਹੀ ਦਾ ਪਰਿਵਾਰ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਘਟਨਾ ਤੋਂ ਬਾਅਦ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਭਾਰਤ ਸਰਕਾਰ ਨੂੰ ਰੋਜ਼ੀ-ਰੋਟੀ ਲਈ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ਸੁਰੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਕੁਲਵਿੰਦਰ ਸਿੰਘ ਸੋਹੀ 23 ਅਪਰੈਲ ਨੂੰ ਵਾਈਟ ਸ਼ੌਕ ਬੀਸੀ ਕੈਨੇਡਾ ਵਿੱਚ ਇੱਕ ਮੇਜ਼ ’ਤੇ ਬੈਠਾ ਹੋਇਆ ਸੀ ਤਾਂ ਕਿਸੇ ਨੇ ਉਸ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਨੌਜਵਾਨ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਕੈਨੇਡਾ ਸਰਕਾਰ ਤੋਂ ਇਸ ਸਬੰਧੀ ਸਖਤ ਐਕਸ਼ਨ ਦੀ ਅਪੀਲ ਕੀਤੀ।
Deeply saddened by the news of the killing of Kulwinder Singh Sohi in Canada, who was a resident of Tolewal village in the Sangrur District of Punjab. In this difficult time, I express heartfelt condolences to his family.
— Bikram Singh Majithia (@bsmajithia) April 26, 2024
I demand justice and urge the Canadian government to take… pic.twitter.com/u0911JXLMY
ਐਕਸ 'ਤੇ ਮਜੀਠੀਆ ਦੀ ਪੋਸਟ: "ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲੇਵਾਲ ਦੇ ਵਸਨੀਕ ਕੁਲਵਿੰਦਰ ਸਿੰਘ ਸੋਹੀ ਦੇ ਕੈਨੇਡਾ ਵਿੱਚ ਕਤਲ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਔਖੀ ਘੜੀ ਵਿੱਚ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਇਨਸਾਫ਼ ਦੀ ਮੰਗ ਕਰਦਾ ਹਾਂ ਅਤੇ ਕੈਨੇਡੀਅਨ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਕੁਲਵਿੰਦਰ ਸਿੰਘ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕਰਦਾ ਹਾਂ।"
Comments
Start the conversation
Become a member of New India Abroad to start commenting.
Sign Up Now
Already have an account? Login