ADVERTISEMENTs

ਸਿੱਖ ਬੰਦੀਆਂ ਸਬੰਧੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ 5-ਮੈਂਬਰੀ ਕਮੇਟੀ ਦੀ ਇਕੱਤਰਤਾ

ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ: ਐਡਵੋਕੇਟ ਧਾਮੀ

ਪੰਜ ਮੈਂਬਰੀ ਕਮੇਟੀ ਮੀਡੀਆ ਨਾਲ ਗੱਲ ਕਰਦਿਆਂ / x@SGPCAmritsar

ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੀ 19 ਜਨਵਰੀ ਨੂੰ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਇਸ ਇਕੱਤਰਤਾ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦਸੀਨੀਅਰ ਅਕਾਲੀ ਆਗੂ ਸ. ਵਿਰਸਾ ਸਿੰਘ ਵਲਟੋਹਾ ਅਤੇ ਬੀਬੀ ਕਮਲਦੀਪ ਕੌਰ ਰਾਜੋਆਣਾ ਹਾਜ਼ਰ ਸਨ।

ਇਕੱਤਰਤਾ ਮਗਰੋਂ ਮੀਡੀਆ ਨੂੰ ਸੰਬੋਧਨ ਹੁੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਦਾ ਮੁਲਾਂਕਣ ਕਰਦਿਆਂ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਕਾਰਜ ਸਹਿਜ ਅਤੇ ਗੰਭੀਰਤਾ ਨਾਲ ਕੀਤਾ ਜਾਣ ਵਾਲਾ ਹੈਜਿਸ ਵਿਚ ਕੁਝ ਸਮਾਂ ਲੱਗ ਸਕਦਾ ਹੈ। ਭਾਵੇਂ ਅਕਾਲ ਤਖ਼ਤ ਸਾਹਿਬ ਵੱਲੋਂ 27 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈਪਰ ਇਸ ਨੂੰ ਸਰਕਾਰ ਨਾਲ ਗੱਲਬਾਤ ਰਾਹੀਂ ਸਕਾਰਾਤਮਕ ਅੰਜਾਮ ਤੱਕ ਪਹੁੰਚਾਉਣ ਲਈ ਹੋਰ ਯਤਨ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਯੁੱਧਿਆ ਵਿਖੇ 22 ਜਨਵਰੀ ਦੇ ਸਮਾਗਮ ਦੇ ਮੱਦੇਨਜ਼ਰ ਇਸ ਤੋਂ ਮਗਰੋਂ ਹੀ ਗੱਲਬਾਤ ਅੱਗੇ ਵਧਣ ਦੀ ਸੰਭਾਵਨਾ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਇਸ ਸਬੰਧ ਵਿਚ ਇਕਸੁਰ ਹੈ ਕਿ ਇਹ ਮਾਮਲਾ ਸਰਕਾਰ ਨਾਲ ਸੁਖਾਵੇਂ ਮਾਹੌਲ ਵਿਚ ਹੀ ਅੱਗੇ ਵਧਾਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਤੇ ਕੇਂਦਰ ਸਰਕਾਰ ਦਾ 2019 ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣਾ ਮੁੱਖ ਪਹਿਲ ਹੈਜਦਕਿ ਇਸ ਦੇ ਨਾਲ ਹੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦਾ ਮਾਮਲਾ ਵੀ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਦੀ ਚੱਲ ਰਹੀ ਕਾਰਵਾਈ ਅਤੇ ਭਾਵਨਾ ਬਾਰੇ ਜਲਦ ਹੀ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਵੀ ਜਾਣੂ ਕਰਵਾਇਆ ਜਾਵੇਗਾ।

Comments

ADVERTISEMENT

 

 

 

ADVERTISEMENT

 

 

E Paper

 

Related