ADVERTISEMENTs

CAA ਲਾਗੂ ਕਰਨ ਸਬੰਧੀ ਅੱਜ ਜਾਰੀ ਹੋ ਸਕਦੈ ਨੋਟੀਫਿਕੇਸ਼ਨ: ਸੂਤਰ

ਗ੍ਰਹਿ ਮੰਤਰੀ ਸ਼ਾਹ ਨੇ ਪਿਛਲੇ ਦਿਨੀਂ CAA ਦਾ ਵਿਰੋਧ ਕਰਨ ਵਾਲਿਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ CAA ਮੁੱਦੇ 'ਤੇ ਮੁਸਲਿਮ ਭਰਾਵਾਂ ਨੂੰ ਭੜਕਾਇਆ ਜਾ ਰਿਹਾ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ CAA ਲਾਗੂ ਕਰਨ ਸਬੰਧੀ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ। / Wikipedia

ਸੂਤਰਾਂ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ 2019 (CAA) ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਰਹੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਸੀਏਏ ਨਾਲ ਸਬੰਧਤ ਨੋਟੀਫਿਕੇਸ਼ਨ ਅੱਜ 11 ਮਾਰਚ ਰਾਤ ਤੱਕ ਜਾਰੀ ਹੋ ਸਕਦਾ ਹੈ। 

 

ਕੁਝ ਸਮੇਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੀਏਏ ਨਾਲ ਸਬੰਧਤ ਕੁਝ ਅਹਿਮ ਐਲਾਨ ਕਰਨ ਜਾ ਰਹੇ ਹਨ।


CAA (ਨਾਗਰਿਕਤਾ ਸੋਧ ਕਾਨੂੰਨ)ਦੇ ਤਹਿਤ, ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਸਮੇਤ ਅਤਿਆਚਾਰ ਦਾ ਸਾਹਮਣਾ ਕਰਨ ਵਾਲੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਣੀ ਹੈ, ਜੋ ਦਸੰਬਰ ਤੋਂ ਪਹਿਲਾਂ ਭਾਰਤ ਵਿੱਚ ਵੱਸ ਗਏ ਸਨ। 

 

ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਾਮਲੇ 'ਤੇ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਸੀ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ CAA ਨੂੰ ਲਾਗੂ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। 

 

ਨਾਗਰਿਕਤਾ ਸੋਧ ਕਾਨੂੰਨ ਦਸੰਬਰ 2019 ਵਿੱਚ ਸੰਸਦ ਦੁਆਰਾ ਪਾਸ ਕੀਤਾ ਗਿਆ ਸੀ। ਇਸ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਵੀ ਮਿਲ ਗਈ ਹੈ।  ਗ੍ਰਹਿ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਸੀਏਏ ਕਾਰਨ ਕਿਸੇ ਦੀ ਨਾਗਰਿਕਤਾ ਨਹੀਂ ਖੋਹੀ ਜਾਵੇਗੀ।


ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਸੀ ਕਿ ਇਸ ਮੁੱਦੇ 'ਤੇ ਦੇਸ਼ ਦੇ ਸਾਡੇ ਮੁਸਲਿਮ ਭਰਾਵਾਂ ਨੂੰ ਭੜਕਾਇਆ ਜਾ ਰਿਹਾ ਹੈ। ਇਸ ਰਾਹੀਂ ਕਿਸੇ ਦੀ ਨਾਗਰਿਕਤਾ ਨਹੀਂ ਖੋਹੀ ਜਾਵੇਗੀ। ਇਸ ਕਾਨੂੰਨ ਵਿੱਚ ਅਜਿਹੀ ਕੋਈ ਵਿਵਸਥਾ ਨਹੀਂ ਹੈ। ਇਹ ਕਾਨੂੰਨ ਉਨ੍ਹਾਂ ਲੋਕਾਂ ਲਈ ਬਣਾਇਆ ਗਿਆ ਹੈ ਜੋ ਪਾਕਿਸਤਾਨ ਅਤੇ ਬੰਗਲਾਦੇਸ਼ ਵਿੱਚ ਧਾਰਮਿਕ ਅੱਤਿਆਚਾਰ ਦਾ ਸ਼ਿਕਾਰ ਹੋਏ ਅਤੇ ਭਾਰਤ ਆ ਕੇ ਸ਼ਰਨ ਲਈ।

 

CAA ਦਾ ਸਭ ਤੋਂ ਵੱਧ ਫਾਇਦਾ ਗੁਆਂਢੀ ਦੇਸ਼ਾਂ ਦੇ ਉਨ੍ਹਾਂ ਸ਼ਰਨਾਰਥੀਆਂ ਨੂੰ ਹੋਵੇਗਾ, ਜਿਨ੍ਹਾਂ ਕੋਲ ਕਿਸੇ ਤਰ੍ਹਾਂ ਦੇ ਦਸਤਾਵੇਜ਼ ਨਹੀਂ ਹਨ। ਇਸ ਨਾਲ ਉਨ੍ਹਾਂ ਨੂੰ ਨਾਗਰਿਕਤਾ ਹਾਸਲ ਕਰਨ 'ਚ ਕਾਫੀ ਮਦਦ ਮਿਲੇਗੀ।

Comments

ADVERTISEMENT

 

 

 

ADVERTISEMENT

 

 

E Paper

 

Related