ਪੰਜਾਬ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਰਹੀਆਂ। ਆਏ ਦਿਨ ਅਜਿਹੀਆਂ ਖਬਰਾਂ ਸਾਹਮਣੇ ਆਉਦੀਆਂ ਹਨ। ਤਾਜਾ ਘਟਨਾ ਜਿਲ੍ਹਾ ਕਪੂਰਥਲਾ ਅਧੀਨ ਆਉਂਦੇ ਕਸਬਾ ਭੁਲੱਥ ਦੇ ਪਿੰਡ ਭਗਵਾਨਪੁਰ ਵਿਖੇ ਵਾਪਰੀ ਹੈ।
ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ 'ਚ ਇੱਕ ਸ਼ਖਸ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤੇ ਜਾਣ ਦੀ ਖ਼ਬਰ ਸਹਾਮਣੇ ਆਈ ਹੈ। ਜਾਣਕਾਰੀ ਮੁਤਾਬਿਕ ਅੱਜ ਸ਼ਾਮ 3:30 'ਤੇ ਨੇੜਲੇ ਪਿੰਡ ਦਾ ਇਕ ਵਿਅਕਤੀ ਗੁਰਦੁਆਰਾ ਸਾਹਿਬ 'ਚ ਦਾਖਲ ਹੋਇਆ। ਪਹਿਲਾਂ ਉਸ ਵੱਲੋਂ ਗੋਲਕ ਖੋਲਣ ਦੀ ਕੋਸ਼ਿਸ਼ ਕੀਤੀ। ਫਿਰ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਵੱਲ ਹੋਇਆ 'ਤੇ ਉਸਨੇ ਅੰਗਾਂ ਦੀ ਬੇਅਦਬੀ ਕਰ ਦਿੱਤੀ।
ਉਕਤ ਵਿਅਕਤੀ ਨੂੰ ਮੌਕੇ 'ਤੇ ਗ੍ਰੰਥੀ ਸਿੰਘ ਨੇ ਫੜ ਲਿਆ ਅਤੇ ਬਾਅਦ 'ਚ ਪਿੰਡ ਵਾਸੀਆਂ ਵੱਲੋਂ ਰੋਸ 'ਚ ਆ ਕੇ ਉਸਦੀ ਕੁੱਟਮਾਰ ਕੀਤੀ ਗਈ। ਪੁਲਿਸ ਵੱਲੋਂ ਜ਼ਖ਼ਮੀ ਸ਼ਖਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਭਾਰੀ ਗਿਣਤੀ ਵਿੱਚ ਸੰਗਤ ਸਿਵਲ ਹਸਪਤਾਲ ਦੇ ਬਾਹਰ ਮੁਲਜ਼ਮ ਖਿਲਾਫ਼ ਕਾਰਵਾਈ ਲਈ ਡੱਟ ਕੇ ਮੰਗ ਕਰ ਰਹੀ ਹੈ। ਪੁਲਿਸ ਵੱਲੋਂ ਲੋਕਾਂ ਦੇ ਰੋਹ ਨੂੰ ਵੇਖਦਿਆਂ ਕੋਈ ਅਣਸੁਖਾਵੀਂ ਘਟਨਾ ਨਾ ਵਾਪਰਨ ਦੇ ਡਰੋਂ ਸਿਵਲ ਹਸਪਤਾਲ ਦੇ ਆਲੇ-ਦੁਆਲੇ ਸਖਤ ਪਹਿਰਾ ਲਗਾ ਦਿੱਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਭਗਵਾਨਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ।
ਉਨ੍ਹਾ ਕਿਹਾ ਕਿ ਸਰਕਾਰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਜਿਸ ਕਰਕੇ ਦੋਸ਼ੀਆਂ ਦੇ ਹੌਸਲੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ਤੇ ਭੇਜਿਆ ਗਿਆ ਹੈ, ਜਿਨ੍ਹਾ ਪਾਸੋਂ ਘਟਨਾ ਦੀ ਜਾਂਚ ਰਿਪੋਰਟ ਮੰਗੀ ਗਈ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਪੁਲਿਸ ਪ੍ਰਸ਼ਾਸਨ ਦੀ ਜੁੰਮੇਵਾਰੀ ਬਣਦੀ ਹੈ ਕਿ ਉਹ ਇਸ ਮੰਦਭਾਗੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਇਸ ਪਿਛੇ ਸਾਜਿਸ਼ ਰਚਣ ਵਾਲਿਆਂ ਦੀ ਭਾਲ ਕੀਤੀ ਜਾਵੇ। ਉਨ੍ਹਾ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਦੇ ਰੋਸ ਅਤੇ ਰੋਹ ਦੀ ਜੁੰਮੇਵਾਰੀ ਸਰਕਾਰ ਦੀ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਨੂੰ ਝੰਜੋੜਿਆ ਹੈ।
ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login