ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ 2 ਮਹੀਨੇ ਪਹਿਲਾਂ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ। ਦੱਸ ਦਈਏ ਕਿ ਕਿਸਾਨ ਦੀ ਧੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਪਣੀ ਧੀ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਿਹਾ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਭਾਰਤ ਲਿਆ ਕੇ ਉਨ੍ਹਾਂ ਦੇ ਹਵਾਲੇ ਕੀਤੀ ਜਾਵੇ ਤਾਂ ਜੋ ਉਹ ਆਪਣੀ ਧੀ ਦਾ ਚਿਹਰਾ ਆਖਰੀ ਵਾਰ ਦੇਖ ਸਕਣ।
ਮਾਨਸਾ ਜ਼ਿਲ੍ਹੇ ਦੇ ਕਿਸਾਨ ਮਿੱਠੂ ਸਿੰਘ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ 25 ਸਾਲਾਂ ਧੀ ਬੇਅੰਤ ਕੌਰ ਨੂੰ 31 ਮਾਰਚ 2024 ਨੂੰ ਕੈਨੇਡਾ ਭੇਜ ਦਿੱਤਾ ਸੀ , ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿੱਠੂ ਸਿੰਘ ਨੇ ਦੱਸਿਆ ਕਿ ਉਹ ਦੋ ਏਕੜ ਜ਼ਮੀਨ ਦਾ ਮਾਲਕ ਹੈ ਅਤੇ ਇੱਕ ਏਕੜ ਜ਼ਮੀਨ ਵੇਚ ਕੇ ਉਸ ਨੇ ਆਪਣੀ ਲੜਕੀ ਨੂੰ 26 ਲੱਖ ਰੁਪਏ ਲਗਾ ਕੇ ਕੈਨੇਡਾ ਭੇਜਿਆ ਸੀ। ਹੁਣ ਉਸ ਨੂੰ ਉਥੋਂ ਫ਼ੋਨ ਆਇਆ ਕਿ ਉਸ ਦੀ ਲੜਕੀ ਦੀ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਕੀਤੀ ਬੇਨਤੀ , ਲਾਸ਼ ਭਾਰਤ ਲਿਆਉਣ ਵਿੱਚ ਮਦਦ ਕਰੇ ਸਰਕਾਰ
ਕਿਸਾਨ ਮਿੱਠੂ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ 35 ਲੱਖ ਰੁਪਏ ਦਾ ਖਰਚਾ ਆਵੇਗਾ ਪਰ ਹੁਣ ਉਸ ਕੋਲ ਪੈਸੇ ਨਹੀਂ ਹਨ। ਉਸ ਨੇ ਕਿਹਾ ਕਿ ਅਸੀਂ ਸੋਚਿਆ ਸੀ ਕਿ ਸਾਡੀ ਧੀ ਕੈਨੇਡਾ ਜਾ ਕੇ ਘਰ ਦੀ ਗਰੀਬੀ ਦੂਰ ਕਰੇਗੀ ਅਤੇ ਆਪਣੀਆਂ ਦੋ ਭੈਣਾਂ ਅਤੇ ਭਰਾ ਦਾ ਚੰਗਾ ਭਵਿੱਖ ਬਣਾਵੇਗੀ ਪਰ ਸਾਡੇ ਸੁਪਨੇ ਚਕਨਾਚੂਰ ਹੋ ਗਏ ਹਨ।
ਉਹਨਾਂ ਨੇ ਕਿਹਾ ਕਿ ਹੁਣ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਉਨ੍ਹਾਂ ਦੀ ਬੇਟੀ ਦੀ ਲਾਸ਼ ਭਾਰਤ ਕਿਵੇਂ ਲਿਆਉਣੀ ਹੈ। ਉਨ੍ਹਾਂ ਕਿਹਾ ਕਿ ਉਹਨਾਂ ਨੇ ਕਈ ਸਿਆਸੀ ਆਗੂਆਂ ਨਾਲ ਗੱਲ ਕੀਤੀ ਹੈ ਪਰ ਕਿਸੇ ਨੇ ਸਾਡੀ ਕੋਈ ਗੱਲ ਨਹੀਂ ਸੁਣੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰਨ ਤਾਂ ਜੋ ਉਹ ਆਪਣੀ ਬੇਟੀ ਦਾ ਚਿਹਰਾ ਆਖਰੀ ਵਾਰ ਦੇਖ ਸਕਣ।
Comments
Start the conversation
Become a member of New India Abroad to start commenting.
Sign Up Now
Already have an account? Login