ADVERTISEMENTs

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। 

ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿਖੇ ਸਮਾਧੀ / ਵੀਕੀਪੀਡੀਆ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਜੂਨ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।

Comments

ADVERTISEMENT

 

 

 

ADVERTISEMENT

 

 

E Paper

 

Related