ਹਰਿਮੰਦਰ ਸਾਹਿਬ (ਸ਼੍ਰੀ ਦਰਬਾਰ ਸਾਹਿਬ) ਅੰਮ੍ਰਿਤਸਰ ਦੀ ਪਰਿਕਰਮਾ ਵਿੱਚ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਲਈ ਦਿਨੋਂ ਦਿਨ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਉਸ ਖ਼ਿਲਾਫ਼ ਐਫਆਈਆਰ ਦਰਜ ਹੋਣ ਦੇ ਬਾਵਜੂਦ ਕੇਸ ਅੱਗੇ ਨਹੀਂ ਵਧ ਰਿਹਾ ਹੈ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਬਿਆਨ ਦਿੱਤਾ ਹੈ। ਧਾਮੀ ਨੇ ਪੰਜਾਬ ਸਰਕਾਰ ਤੋਂ ਲੜਕੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ, ਨਾਲ ਹੀ ਕਿਹਾ ਕਿ ਲੜਕੀ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਇਸ ਲੜਕੀ ਨੇ ਪਰਕਰਮਾ ਵਿੱਚ ਯੋਗਾ ਕਰਕੇ ਸਿੱਖ ਧਰਮ ਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੜਕੀ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਜ਼ਾ ਦੇਵੇ।
ਚੰਡੀਗੜ੍ਹ ਹਵਾਈ ਅੱਡੇ 'ਤੇ ਸੀ.ਆਈ.ਐਸ.ਐਫ ਕਰਮਚਾਰੀ ਕੁਲਵਿੰਦਰ ਕੌਰ ਵੱਲੋਂ ਕੰਗਨਾ ਰਣੌਤ ਨਾਲ ਵਾਪਰੀ ਘਟਨਾ ਤੋਂ ਬਾਅਦ ਹਿਮਾਚਲ ਪ੍ਰਦੇਸ਼ 'ਚ ਪੰਜਾਬੀਆਂ ਦੀ ਕੁੱਟਮਾਰ ਅਤੇ ਵਾਹਨਾਂ ਦੀ ਭੰਨਤੋੜ ਦੀ ਨਿਖੇਧੀ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਖਤਮ ਹੋ ਚੁੱਕੀ ਹੈ, ਉਨ੍ਹਾਂ ਕਿਹਾ ਕਿ ਹਿਮਾਚਲ 'ਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਹ ਰਾਜ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਕੇ ਵਿਵਾਦ ਪੈਦਾ ਕਰਨ ਵਾਲੀ ਅਰਚਨਾ ਮਕਵਾਨਾ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਲੜਕੀ ਦੇ ਇਹ ਦੋਸ਼ ਬੇਬੁਨਿਆਦ ਹਨ। ਗਰੇਵਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੱਚਮੁੱਚ ਧਮਕੀਆਂ ਮਿਲ ਰਹੀਆਂ ਹਨ ਤਾਂ ਉਹ ਪੁਲੀਸ ਕੋਲ ਜਾ ਕੇ ਸ਼ਿਕਾਇਤ ਦਰਜ ਕਰਵਾਉਣ। ਇਹ ਕੁੜੀ ਸੋਸ਼ਲ ਮੀਡੀਆ 'ਤੇ ਬੋਲ ਕੇ ਸਿੱਖਾਂ ਨੂੰ ਬਦਨਾਮ ਕਰ ਰਹੀ ਹੈ ਅਤੇ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Comments
Start the conversation
Become a member of New India Abroad to start commenting.
Sign Up Now
Already have an account? Login