ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਆਯੋਜਤ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖਸੀਅਤਾ ਹਾਜ਼ਰ ਸਨ।
ਰਾਗ ਦਰਬਾਰ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਮਨਿੰਦਰ ਸਿੰਘ, ਬੀਬੀ ਰਵਿੰਦਰ ਕੌਰ ਪਟਿਆਲਾ, ਭਾਈ ਗੁਰਿੰਦਰ ਸਿੰਘ ਬਟਾਲਾ, ਭਾਈ ਜਤਿੰਦਰ ਸਿੰਘ ਪ੍ਰੋਫੈਸਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਭਾਈ ਸਤਨਿੰਦਰ ਸਿੰਘ ਬੋਦਲ, ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਕਮਲਜੀਤ ਸਿੰਘ ਸ਼ਾਂਤ ਦੇ ਜਥਿਆਂ ਨੇ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਗੁਰਬਾਣੀ ਦਾ ਰਾਗ ਅਧਾਰਿਤ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸ਼ਾਹਬਾਜ ਸਿੰਘ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸੰਗਤਾਂ ਮੌਜੂਦ ਸਨ।
Comments
Start the conversation
Become a member of New India Abroad to start commenting.
Sign Up Now
Already have an account? Login