ADVERTISEMENTs

ਸ਼੍ਰੋਮਣੀ ਕਮੇਟੀ ਵੱਲੋਂ ਸ. ਆਰਪੀ ਸਿੰਘ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਆਗੂ ਸ. ਆਰਪੀ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ

ਐਡਵੋਕੇਟ ਹਰਜਿੰਦਰ ਸਿੰਘ ਧਾਮੀ / SGPC

ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ। 

 

ਉਨ੍ਹਾਂ ਕਿਹਾ ਕਿ ਸ. ਆਰਪੀ ਸਿੰਘ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ ਹੈ ਕਿ ਗੁਰਦੁਆਰਾ ਪ੍ਰਬੰਧ ਨੂੰ ਅੰਗਰੇਜ਼ ਸਰਕਾਰ ਦੇ ਹੱਥੋਂ ਖੋਹ ਕੇ ਪੰਥਕ ਭਾਵਨਾਵਾਂ ਅਨੁਸਾਰ ਚਲਾਉਣ ਲਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਹੈ। ਇਸ ਸੰਸਥਾ ਨੇ ਆਪਣੇ 104 ਸਾਲ ਦੇ ਇਤਿਹਾਸ ਅੰਦਰ ਸਿੱਖੀ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਵਿਦਿਆ, ਸਿਹਤ ਤੇ ਖੇਡਾਂ ’ਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ. ਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵਿਗਾੜ ਕੇ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਵਜੋਂ ਸੰਬੋਧਤ ਹੋਣਾ ਉਨ੍ਹਾਂ ਦੀ ਬੌਧਿਕ ਕੰਗਾਲੀ ਅਤੇ ਪੰਥਕ ਸਮਝ ਦੇ ਪੇਤਲੇਪਨ ਨੂੰ ਦਰਸਾਉਂਦਾ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਆਰਪੀ ਸਿੰਘ ਵੱਲੋਂ ਕੀਤੀ ਗਈ ਗ਼ਲਤ ਬਿਆਨਬਾਜ਼ੀ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਲੱਗੀ ਹੈ। ਉਹ ਇਸ ਕੋਝੀ ਹਰਕਤ ਲਈ ਤੁਰੰਤ ਮੁਆਫ਼ੀ ਮੰਗਣ ਅਤੇ ਅਗਾਂਹ ਤੋਂ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਆਪਣੇ ਕਾਨੂੰਨੀ ਸਲਾਹਕਾਰ ਐਡਵੋਕੇਟ ਸ. ਅਮਨਬੀਰ ਸਿੰਘ ਸਿਆਲੀ ਰਾਹੀਂ ਸ. ਆਰਪੀ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਅਤੇ ਇਸ ਭਾਜਪਾ ਆਗੂ ਦੇ ਖਿਲਾਫ਼ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਪਾਸ ਸ਼ਿਕਾਇਤ ਵੀ ਦਰਜ ਕਰਵਾਈ ਜਾ ਰਹੀ ਹੈ।

 

Comments

ADVERTISEMENT

 

 

 

ADVERTISEMENT

 

 

E Paper

 

Related