Login Popup Login SUBSCRIBE

ADVERTISEMENTs

ਸ੍ਰੀ ਗੁਰੂ ਨਾਨਾਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ।

ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ / SGPC

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।


ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਨਾਮ ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ ਸ. ਪਲਵਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਜਾਣਗੇ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related