ADVERTISEMENTs

ਜਲੰਧਰ 'ਚ ਚੰਨੀ ਦੀ ਐਂਟਰੀ ਨਾਲ ਕਾਂਗਰਸ 'ਚ ਫੁੱਟ, ਚੌਧਰੀ ਪਰਿਵਾਰ ਨੂੰ ਆਪ ਤੋਂ ਮਿਲ ਸਕਦੀ ਹੈ ਟਿਕਟ

ਸਮੀਕਰਨਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਇਸ ਸਬੰਧੀ ਰਿਪੋਰਟ ਹਾਈਕਮਾਂਡ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਲਈ ਚੰਨੀ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜਲੰਧਰ ਤੋਂ ਚੋਣ ਲੜਨਾ ਤੈਅ ਮੰਨਿਆ ਜਾ ਰਿਹਾ ਹੈ। / fb @ Charanjit Singh Channi

ਜਲੰਧਰ ਪੂਰੇ ਪੰਜਾਬ ਦੀ ਸਭ ਤੋਂ ਦਿਲਚਸਪ ਚੋਣ ਸੀਟ ਬਣ ਗਈ ਹੈ। ਕਿਉਂਕਿ ਸ਼ਹਿਰ ਦੀ ਹਰ ਪਾਰਟੀ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਹੋ ਰਿਹਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜਲੰਧਰ ਤੋਂ ਚੋਣ ਲੜਨਾ ਤੈਅ ਮੰਨਿਆ ਜਾ ਰਿਹਾ ਹੈ। ਇਸ ਖਬਰ ਨਾਲ ਪੰਜਾਬ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ।

 

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਪਰਿਵਾਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦਾ ਹੈ। ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ, ਕਿਉਂਕਿ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਲਈ ਚੰਨੀ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਫਿਲੌਰ ਹਲਕੇ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੇ ਪਿਛਲੇ ਦਿਨੀਂ ਚੰਨੀ ਦੇ ਕੇਕ ਕੱਟਣ ਦਾ ਵੀ ਵਿਰੋਧ ਕੀਤਾ ਸੀ।  ਉਨ੍ਹਾਂ ਨੇ ਸੋਮਵਾਰ ਨੂੰ ਹੀ ਕਾਂਗਰਸ ਦੇ ਚੀਫ ਵ੍ਹਿਪ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।  ਬਿਕਰਮਜੀਤ ਚੌਧਰੀ, ਸੰਸਦ ਮੈਂਬਰ ਸੰਤੋਖ ਸਿੰਘ ਦਾ ਪੁੱਤਰ ਹੈ। ਸੰਸਦ ਮੈਂਬਰ ਸੰਤੋਖ ਦੀ ਜਲੰਧਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕੁਝ ਸਮਾਂ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।


ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ 'ਤੇ 'ਆਪ' ਤੋਂ ਟਿਕਟ ਮਿਲਣ ਤੋਂ ਬਾਅਦ ਵੀ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਚੌਧਰੀ ਪਰਿਵਾਰ 9 ਸਾਲਾਂ ਤੱਕ ਜਲੰਧਰ ਲੋਕ ਸਭਾ ਸੀਟ 'ਤੇ ਕਾਬਜ਼ ਰਿਹਾ। ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਕਾਂਗਰਸ ਨੇ ਉਪ ਚੋਣ ਵਿੱਚ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਸੀ। ਜਿਸ ਨੂੰ ਰਿੰਕੂ ਨੇ ਹਰਾਇਆ ਸੀ ਜੋ ਕਾਂਗਰਸ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਿਆ ਸੀ।

ਜੇ ਖਬਰਾਂ ਦੀ ਮੰਨੀਏ ਤਾਂ ਇਨ੍ਹਾਂ ਸਾਰੇ ਸਮੀਕਰਨਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਇਸ ਸਬੰਧੀ ਰਿਪੋਰਟ ਹਾਈਕਮਾਂਡ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਲਈ ਚੰਨੀ ਦੇ ਨਾਂਅ ਨੂੰ ਮਨਜ਼ੂਰੀ ਦੇ ਦਿੱਤੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਇਸ ਗੱਲ ਨੂੰ ਲੈ ਕੇ ਚੌਧਰੀ ਪਰਿਵਾਰ ਪਾਰਟੀ ਨਾਲ ਕਾਫੀ ਨਾਰਾਜ਼ ਹੈ।

Comments

ADVERTISEMENT

 

 

 

ADVERTISEMENT

 

 

E Paper

 

Related