ADVERTISEMENTs

ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਲਈ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਪਿਆਂ ਪੱਤਰ ਹੋਇਆ ਜਨਤਕ

ਸੁਖਬੀਰ ਸਿੰਘ ਬਾਦਲ ਨੇ 24 ਜੁਲਾਈ ਨੂੰ ਅਕਾਲ ਤਖ਼ਤ ਵਿਖੇ ਖ਼ੁਦ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ / SGPC

ਅਕਾਲ ਤਖ਼ਤ ਨੇ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਸਪੱਸ਼ਟੀਕਰਨ ਵਿੱਚ ਲਿਖੀ ਗਈ ਚਿੱਠੀ ਨੂੰ ਜਨਤਕ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ 24 ਜੁਲਾਈ ਨੂੰ ਬਾਗ਼ੀ ਅਕਾਲੀ ਆਗੂਆਂ ਵੱਲੋਂ ਕੀਤੀ ਸ਼ਿਕਾਇਤ ਦੇ ਸੰਦਰਭ ਵਿੱਚ ਅਕਾਲ ਤਖ਼ਤ ਵਿਖੇ ਖ਼ੁਦ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ।

ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਇਹ ਚਿੱਠੀ ਅੱਜ ਮੀਡੀਆ ਸਾਹਮਣੇ ਜਨਤਕ ਕੀਤੀ ਗਈ ਹੈ। ਹਾਲਾਂਕਿ, ਇਸ ਸੰਬਧੀ ਅਗਲਾ ਫ਼ੈਸਲਾ ਪੰਜ ਸਿੰਘ ਸਾਹਿਬਾਨਾਂ ਦੀ ਅਗਲੀ ਬੈਠਕ ਵਿੱਚ ਲਿਆ ਜਾਵੇਗਾ। ਅੱਜ ਸਿਰਫ਼ ਚਿੱਠੀ ਜਨਤਕ ਕੀਤੀ ਹੈ। ਇਸ ਵਿੱਚ ਸੁਖਬੀਰ ਬਾਦਲ ਖਿਮਾ ਜਾਚਨਾ ਕਰ ਰਹੇ ਹਨ।
 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੇ ਗਏ ਪੱਤਰ ਨੂੰ ਜਨਤਕ ਕੀਤੇ ਜਾਣ ਤੋਂ ਬਾਅਦ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਸੁਖਬੀਰ ਬਾਦਲ ਨੇ 2007 ਤੋਂ ਲੈ ਕੇ ਅਕਤੂਬਰ 2015 ਤੱਕ ਬੇਅਦਬੀਆਂ ਤੇ ਹੋਰ ਮਾਮਲਿਆਂ ਵਿਚ ਪਾਰਟੀ ਅਤੇ ਅਕਾਲੀ ਸਰਕਾਰ ਕੋਲੋਂ ਹੋਈਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ।


ਇਸ ਚਿੱਠੀ ਵਿੱਚ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਹੈ, “ਦਾਸ ਗੁਰੂ ਘਰ ਦਾ ਨਿਮਾਣਾ ਸੇਵਕ ਹੈ। ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਿਹਾ ਹੈ। ਮੈਂ ਬਿਨਾਂ ਕਿਸੇ ਸਵਾਲ-ਜਵਾਬ ਦੇ ਸੱਚੇ ਦਿੱਲੋਂ ਵਾਹਿਗੁਰੂ ਅੱਗੇ ਜੋਦੜੀ ਕਰ ਰਿਹਾ ਹਾਂ।”
 

 ’’ਜੋ ਵੀ ਸਾਡੇ ਖਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ ਗੁਰੂ ਦੇ ਮਹਾਨ ਤਖਤ ’ਤੇ ਹਾਜ਼ਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਗ੍ਰੰਥ ਪਾਸੋਂ ਬਿਨਾਂ ਸ਼ਰਤ ਖਿਚਾ ਜਾਚਨਾ ਕਰਦਾ ਹੈ। ਪਰਿਵਾਰ ਦਾ ਮੁਖੀ ਹੋਣ ਦੇ ਨਾਅਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹੈ। ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ ਦਾਸ ਚੇਤ ਅਚੇਤ ਹੋਈਆਂ ਇਹਨਾਂ ਸਾਰੀਆਂ ਭੁੱਲਾਂ ਚੁੱਕਾਂ ਲਈ ਖਿਮਾ ਦਾ ਜਾਚਕ ਹੈ। ਸ੍ਰੀ  ਅਕਾਲ ਤਖਤ ਸਾਹਿਬ ਵੱਲੋਂ ਗੁਰਮਤਿ ਪਰੰਪਰਾਵਾਂ ਅਨੁਸਾਰ ਜਾਰੀ ਕੀਤੇ ਹਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾ ਚੜ੍ਹਦੀਕਲਾ ਵਿਚ ਰੱਖੇ।’’

Comments

ADVERTISEMENT

 

 

 

ADVERTISEMENT

 

 

E Paper

 

Related