Login Popup Login SUBSCRIBE

ADVERTISEMENTs

ਟੈਂਡਰ ਘੁਟਾਲੇ ਦਾ ਮਾਮਲਾ: ਸਾਬਕਾ ਮੰਤਰੀ ਆਸ਼ੂ ਪੰਜ ਦਿਨ ਦੇ ਰਿਮਾਂਡ 'ਤੇ

ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਆਸ਼ੂ ਨੂੰ ਪੁੱਛਗਿੱਛ ਲਈ ਜਲੰਧਰ ਬੁਲਾਇਆ ਸੀ। ਉਸ ਨੂੰ ਈਡੀ ਅਧਿਕਾਰੀਆਂ ਨੇ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਸੀ। ਸ਼ੁੱਕਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਆਸ਼ੂ ਨੂੰ ਪੰਜ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ / Wikipedia

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਈਡੀ ਨੇ ਵੀਰਵਾਰ ਰਾਤ ਨੂੰ ਪੁੱਛਗਿੱਛ ਦੌਰਾਨ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਅਧਿਕਾਰੀਆਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਆਸ਼ੂ ਨੇ ਫਰਜ਼ੀ ਕੰਪਨੀਆਂ ਰਾਹੀਂ ਟੈਂਡਰ ਘੁਟਾਲੇ ਦੇ ਪੈਸੇ ਲੁੱਟੇ ਸਨ। ਆਸ਼ੂ ਦੇ ਕਹਿਣ 'ਤੇ ਇਹ ਸ਼ੈਲ ਕੰਪਨੀਆਂ ਬਣਾਈਆਂ ਗਈਆਂ ਸਨ, ਤਾਂ ਜੋ ਇਨ੍ਹਾਂ ਸ਼ੈਲ ਕੰਪਨੀਆਂ ਦੀ ਵਰਤੋਂ ਕਰਕੇ ਟੈਂਡਰ ਰਾਸ਼ੀ 'ਚ ਵੱਡਾ ਘਪਲਾ ਕੀਤਾ ਜਾ ਸਕੇ।

ਦੋਸ਼ ਹੈ ਕਿ ਆਸ਼ੂ ਨੇ ਭੋਲੇ-ਭਾਲੇ ਲੋਕਾਂ ਦੇ ਕੇਵਾਈਸੀ ਦਸਤਾਵੇਜ਼ ਜਿਵੇਂ ਪੈਨ ਕਾਰਡ, ਆਧਾਰ ਕਾਰਡ, ਦਸਤਖਤ ਆਦਿ ਲੈ ਕੇ ਇਹ ਫਰਜ਼ੀ ਕੰਪਨੀਆਂ ਖੋਲ੍ਹੀਆਂ ਸਨ। ਆਸ਼ੂ ਨੇ ਇਨ੍ਹਾਂ ਫਰਜ਼ੀ ਕੰਪਨੀਆਂ ਨੂੰ ਖੋਲ੍ਹਣ ਲਈ ਜਿਨ੍ਹਾਂ ਲੋਕਾਂ ਦੇ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਸੀ, ਉਨ੍ਹਾਂ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਸੀ। ਈਡੀ ਦੀ ਪੁੱਛਗਿੱਛ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਸ਼ੈੱਲ ਕੰਪਨੀਆਂ ਰਾਹੀਂ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ।


ਈਡੀ ਨੇ ਪੁੱਛਗਿੱਛ ਦੌਰਾਨ ਆਸ਼ੂ ਨੂੰ 12 ਪੰਨਿਆਂ ਦਾ ਬਿਆਨ ਲਿਖਣ ਲਈ ਕਿਹਾ, ਜਿਸ ਵਿੱਚ ਆਸ਼ੂ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਕਿ ਉਸ ਦਾ ਇਸ ਪੈਸੇ ਨਾਲ ਕੋਈ ਲੈਣਾ-ਦੇਣਾ ਹੈ। ਈਡੀ ਦੀ ਤਰਫੋਂ ਐਡਵੋਕੇਟ ਅਜੈ ਪਠਾਨੀਆ ਅਦਾਲਤ ਵਿੱਚ ਪੇਸ਼ ਹੋਏ, ਜਿਸ ਵਿੱਚ ਉਨ੍ਹਾਂ ਨੇ ਈਡੀ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਕਿ ਆਸ਼ੂ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ। ਆਸ਼ੂ ਕੋਲੋਂ 2.25 ਕਰੋੜ ਰੁਪਏ ਦੇ ਸੋਨੇ ਦੇ ਬਿਸਕੁਟ ਮਿਲੇ ਹਨ। 

 

ਤਿੰਨ ਅਜਿਹੀਆਂ ਜਾਇਦਾਦਾਂ ਦਾ ਪਤਾ ਲੱਗਾ ਹੈ ਜੋ ਉਸ ਨੇ ਆਪਣੇ ਬੇਟੇ ਅਤੇ ਬੇਟੀ ਦੇ ਨਾਂ 'ਤੇ ਲਈਆਂ ਸਨ। ਇਸ ਪੈਸੇ ਵਿੱਚ ਭ੍ਰਿਸ਼ਟਾਚਾਰ ਦੇ ਪੈਸੇ ਦੀ ਵਰਤੋਂ ਕੀਤੀ ਗਈ ਹੈ ਅਤੇ ਠੇਕੇਦਾਰਾਂ ਤੋਂ ਪੈਸੇ ਲੈ ਕੇ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਗਏ ਅਤੇ ਜਾਇਦਾਦ ਖਰੀਦੀ ਗਈ। ਅਦਾਲਤ ਨੇ ਈਡੀ ਦੇ ਵਕੀਲ ਅਜੈ ਪਠਾਨੀਆ ਦੀਆਂ ਦਲੀਲਾਂ ਤੋਂ ਬਾਅਦ ਆਸ਼ੂ ਨੂੰ ਪੰਜ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।

ਸਾਬਕਾ ਮੰਤਰੀ ਦਾ ਨਾਮ ਟੈਂਡਰ ਘੁਟਾਲੇ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ 22 ਅਗਸਤ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਆਸ਼ੂ ਖਿਲਾਫ 16 ਅਗਸਤ 2022 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਗੁਰਦਾਸ ਰਾਮ ਐਂਡ ਕੰਪਨੀ ਨੇ ਆਸ਼ੂ ਵਿਰੁੱਧ ਵਿਜੀਲੈਂਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਆਸ਼ੂ ਨੇ ਆਪਣੇ ਨਜ਼ਦੀਕੀਆਂ ਨੂੰ ਫਾਇਦਾ ਪਹੁੰਚਾਉਣ ਲਈ ਟੈਂਡਰ ਪ੍ਰਕਿਰਿਆ ਵਿਚ ਹੇਰਾਫੇਰੀ ਕੀਤੀ ਅਤੇ ਆਪਣੇ ਖਾਸ ਲੋਕਾਂ ਨੂੰ ਠੇਕੇ ਅਲਾਟ ਕੀਤੇ।

 

ਸ਼ਿਕਾਇਤ ਦੇ ਆਧਾਰ 'ਤੇ ਥਾਣਾ ਵਿਜੀਲੈਂਸ ਲੁਧਿਆਣਾ ਵਿਖੇ ਤੇਲੂ ਰਾਮ ਠੇਕੇਦਾਰ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related