ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ ਸਮੇਤ ਚਾਰ ਲੋਕਾਂ ਦੀ ਕੈਨੇਡਾ 'ਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਓਨਟਾਰੀਓ ਪੁਲਿਸ ਇੱਕ ਸ਼ਰਾਬ ਸਟੋਰ ਲੁਟੇਰੇ ਦਾ ਪਿੱਛਾ ਕਰ ਰਹੀ ਸੀ ਜੋ ਗਲਤ ਤਰੀਕੇ ਨਾਲ ਗੱਡੀ ਚਲਾ ਰਿਹਾ ਸੀ।
ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਟੋਰਾਂਟੋ ਤੋਂ ਲਗਭਗ 50 ਕਿਲੋਮੀਟਰ ਦੂਰ ਵਿਟਬੀ 'ਚ ਹਾਈਵੇਅ 401 'ਤੇ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਓਨਟਾਰੀਓ ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ 60 ਸਾਲਾ ਵਿਅਕਤੀ ਅਤੇ ਇੱਕ 55 ਸਾਲਾ ਔਰਤ, ਇੱਕ ਭਾਰਤੀ ਜੋੜਾ ਸ਼ਾਮਲ ਹੈ।
ਪੁਲਿਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਜੋੜੇ ਦੇ ਤਿੰਨ ਮਹੀਨਿਆਂ ਦੇ ਪੋਤੇ ਦੀ ਵੀ ਇਸੇ ਕਾਰ ਵਿੱਚ ਮੌਤ ਹੋ ਗਈ ਸੀ। ਦੱਸ ਦਈਏ ਕਿ ਬੱਚੇ ਦੇ ਮਾਤਾ-ਪਿਤਾ ਵੀ ਇਸੇ ਗੱਡੀ 'ਚ ਸਵਾਰ ਸਨ, ਉਨ੍ਹਾਂ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਹਾਦਸੇ ਵਿੱਚ ਕਈ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਹਾਈਵੇਅ ਨੂੰ ਕਈ ਘੰਟੇ ਬੰਦ ਕਰਨਾ ਪਿਆ। ਸੀਬੀਸੀ ਨਿਊਜ਼ ਦੀ ਰਿਪੋਰਟ ਦੇ ਹਵਾਲੇ ਨਾਲ, ਹਾਦਸੇ ਵਿੱਚ 21 ਸਾਲਾ ਲੁਟੇਰਾ ਸ਼ੱਕੀ ਵਿਅਕਤੀ ਵੀ ਮਾਰਿਆ ਗਿਆ ਹੈ।
ਇਸ ਦੇ ਨਾਲ ਹੀ ਇਕ 38 ਸਾਲਾ ਪੁਰਸ਼ ਯਾਤਰੀ ਨੂੰ ਵੀ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਟੋਰਾਂਟੋ ਵਿੱਚ ਕੀਤਾ ਗਿਆ ਹੈ।
Comments
Start the conversation
Become a member of New India Abroad to start commenting.
Sign Up Now
Already have an account? Login