ADVERTISEMENTs

ਅਮਰੀਕਾ: ਇੱਕ ਭਿਆਨਕ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਅਮਰੀਕਾ ਵਿੱਚ ਇਹ ਦੋਵੇਂ ਨੌਜਵਾਨ ਇਕੱਠੇ ਟਰੇਲਰ ਚਲਾਉਂਦੇ ਸਨ। ਦੁਰਘਟਨਾ ਦੇ ਸਮੇਂ ਦੋਵੇਂ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ।

ਮ੍ਰਿਤਕ ਨੌਜਵਾਨ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਦੀ ਪੁਰਾਣੀ ਤਸਵੀਰ / social media

ਨੌਜਵਾਨ ਵਿਦੇਸ਼ਾਂ 'ਚ ਆਪਣੀ ਜਿੰਦਗੀ ਦੇ ਅਧੂਰੇ ਸੁਪਨੇ ਪੂਰੇ ਕਰਨ ਲਈ ਜਾਂਦੇ ਹਨ। ਪਰ ਕਈ ਵਾਰ ਅਜਿਹੀਆਂ ਮੰਦਭਾਗੀ ਖਬਰਾਂ ਵਿਦੇਸ਼ਾਂ ਤੋਂ ਆਉਂਦੀਆਂ ਹਨ ਕਿ ਮਾਪਿਆਂ ਦੀ ਪੂਰੀ ਦੁਨੀਆਂ ਹੀ ਖਤਮ ਹੋ ਜਾਂਦੀ ਹੈ।

ਅਜਿਹੀ ਹੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ ਜਿਥੇ ਰੋਜ਼ੀ ਰੋਟੀ ਕਮਾਉਣ ਗਏ ਪੰਜਾਬ ਦੇ ਦੋ ਗੱਭਰੂਆਂ ਦੀ ਦਰਦਨਾਕ ਮੌਤ ਹੋ ਗਈ ਹੈ।

 

ਹੁਸ਼ਿਆਰਪੁਰ ਦੇ ਦਸੂਹਾ ਜ਼ਿਲ੍ਹੇ ਦੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ  ਖਬਰ ਹੈ। 

 

ਮ੍ਰਿਤਕ ਨੌਜਵਾਨਾਂ ਦੀ ਪਛਾਣ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਵਾਸੀ ਪਿੰਡ ਟੇਰਕੀਆਣਾ ਵਜੋਂ ਹੋਈ ਹੈ। ਦੋਵੇਂ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਸਨ।


ਅਮਰੀਕਾ ਵਿੱਚ ਇਹ ਦੋਵੇਂ ਨੌਜਵਾਨ ਇਕੱਠੇ ਟਰੇਲਰ ਚਲਾਉਂਦੇ ਸਨ। ਦੁਰਘਟਨਾ ਦੇ ਸਮੇਂ ਦੋਵੇਂ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ। ਜਦੋਂ ਇਹ ਹਾਈਵੇਅ ਨੰਬਰ 144 'ਤੇ ਪੁੱਜੇ ਤਾਂ ਉਨ੍ਹਾਂ ਨੂੰ ਗਲਤ ਸਾਈਡ ਤੋਂ ਆ ਰਹੇ ਟਰਾਲੇ ਨੇ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਕਰੀਬ 6 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਹੀ ਦੋਵਾਂ ਨੂੰ ਬਾਹਰ ਕੱਢਿਆ ਜਾ ਸਕਿਆ ਅਤੇ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

ਮੌਤ ਦੀ ਖਬਰ ਤੋਂ ਬਾਅਦ ਪਿੰਡ ਤੁਰਕਾਣਾ ਅਤੇ ਪੂਰੇ ਇਲਾਕੇ 'ਚ ਭਾਰੀ ਸੋਗ ਦੀ ਲਹਿਰ ਹੈ। ਮਾਪਿਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਹੱਥਾਂ ਨਾਲ ਅੰਤਿਮ ਸੰਸਕਾਰ ਕਰ ਸਕਣ।

 

Comments

ADVERTISEMENT

 

 

 

ADVERTISEMENT

 

 

E Paper

 

Related