ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕਰਦੇ ਹੋਏ, ਪਟਿਆਲਾ ਪੁਲਿਸ ਨੇ MCMC, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ 'ਤੇ ਪ੍ਰਾਈਮ ਸਿਨੇਮਾ ਦੇ ਮਾਲਕਾਂ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਆਰ.ਟੀ.ਆਈ. ਕਾਰਕੁਨ ਵੱਲੋਂ 6 ਅਪ੍ਰੈਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ ਪੰਜਾਬ ਦੀ ਮੌਜੂਦਗੀ ਵਾਲੇ ਪ੍ਰਚਾਰ ਵੀਡੀਓ ਨੂੰ ਸਿਨੇਮਾ ਹਾਲਾਂ ਵਿੱਚ ਇਸ਼ਤਿਹਾਰਾਂ ਵਜੋਂ ਦਿਖਾਇਆ ਜਾ ਰਿਹਾ ਹੈ।
ਇਸ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ, ਪਟਿਆਲਾ (ਜਿਸ ਦੇ ਅਧਿਕਾਰ ਖੇਤਰ ਵਿੱਚ ਪ੍ਰਾਈਮ ਸਿਨੇਮਾ, ਰਾਜਪੁਰਾ ਪੈਂਦਾ ਹੈ), ਸਕੱਤਰ, ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ (ਜੋ ਸਾਰੇ ਇਸ਼ਤਿਹਾਰਾਂ ਲਈ ਵੱਖ-ਵੱਖ ਏਜੰਸੀਆਂ ਨੂੰ ਜਾਰੀ ਹੁਕਮ ਜਾਰੀ ਕਰਦੇ ਹਨ) ਨਾਲ ਸੰਪਰਕ ਕੀਤਾ। ਕਿਸੇ ਵੀ ਸਿਨੇਮਾਘਰ ਵਿੱਚ ਅਜਿਹੇ ਸਰਕਾਰੀ ਇਸ਼ਤਿਹਾਰਾਂ ਦੇ ਪ੍ਰਸਾਰਣ ਦੀ ਸਥਿਤੀ ਦਾ ਪਤਾ ਲਗਾਉਣ ਲਈ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਤੋਂ ਰਿਪੋਰਟ ਮੰਗੀ ਗਈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਾਈਮ ਸਿਨੇਮਾ ਰਾਜਪੁਰਾ ਦੇ ਮੈਨੇਜਰ ਪਰਮਜੀਤ ਸਿੰਘ ਨੂੰ 6 ਅਪ੍ਰੈਲ ਨੂੰ ਆਰ.ਓ. 113-ਘਨੌਰ/ਏ.ਆਰ.ਓ. 13-ਪਟਿਆਲਾ ਨੇਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਫਲਾਇੰਗ ਸਕੁਐਡ ਵੱਲੋਂ ਉਕਤ ਸਿਨੇਮਾ ਦਾ ਦੌਰਾ ਵੀ ਕੀਤਾ ਗਿਆ। ਮਾਮਲਾ ਸਿਨੇਮਾ ਹਾਲਾਂ ਵਿੱਚ ਇਸ਼ਤਿਹਾਰਾਂ ਦੇ ਟੈਲੀਕਾਸਟ ਨਾਲ ਸਬੰਧਤ ਹੋਣ ਕਰਕੇ ਇਸ ਨੂੰ ਐਮਸੀਐਮਸੀ ਪਟਿਆਲਾ ਅੱਗੇ ਰੱਖਿਆ ਗਿਆ ਸੀ।
MCMC ਪਟਿਆਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ, ਪਟਿਆਲਾ ਪੁਲਿਸ ਵੱਲੋਂ 8 ਅਪ੍ਰੈਲ ਨੂੰ ਆਈਪੀਸੀ ਦੀ ਧਾਰਾ 188 ਅਤੇ 177 ਦੇ ਤਹਿਤ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਨੁਮਾਇੰਦਿਆਂ/ਪ੍ਰਬੰਧਕ/ਇੰਚਾਰਜ ਵਿਰੁੱਧ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ।
Comments
Start the conversation
Become a member of New India Abroad to start commenting.
Sign Up Now
Already have an account? Login