NSA ਦੇ ਦੋਸ਼ਾਂ 'ਚ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ। ਖਾਲਸਾ ਸਾਬਕਾ ਐਮ.ਪੀ. ਹਨ।
ਪੱਤਰਕਾਰਾਂ ਵੱਲੋਂ ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨਾਲ ਗੱਲ ਕੀਤੀ ਗਈ, ਪਰ ਉਨ੍ਹਾਂ ਨੇ ਇਸ ਖਬਰ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ।
ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕਿਹਾ ਕਿ ਸੰਗਤ ਵੱਲੋਂ ਲੋਕ ਸਭਾ ਚੋਣ ਲੜਨ ਲਈ ਦਬਾਅ ਪਾਇਆ ਜਾ ਰਿਹਾ ਹੈ, ਪਰ ਅੰਮ੍ਰਿਤਪਾਲ ਸਿੰਘ ਦਾ ਰਾਜਨੀਤੀ 'ਚ ਆਉਣ ਦਾ ਕੋਈ ਵਿਚਾਰ ਨਹੀ ਸੀ। ਹੁਣ ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਇਸ ਸਬੰਧੀ ਉਸਦੇ ਪਿਤਾ ਅਤੇ ਭਰਾ ਮਿਲਣ ਲਈ ਡਿਬੜੂਗੜ ਗਏ ਹਨ। ਜਿਸ ਤੋਂ ਬਾਅਦ ਹੀ ਕਿਸੇ ਖਬਰ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ।
ਫਰਵਰੀ 2023 ਵਿੱਚ, ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੇ ਪੰਜਾਬ ਦੇ ਅਜਨਾਲਾ ਵਿੱਚ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ। ਅੰਮ੍ਰਿਤਪਾਲ ਦੇ ਸਮਰਥਕਾਂ ਨੇ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਥਾਣੇ 'ਚ ਹੰਗਾਮਾ ਕੀਤਾ ਸੀ। ਇਸ ਦੌਰਾਨ ਛੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅੰਮ੍ਰਿਤਪਾਲ ਖ਼ਿਲਾਫ਼ ਉਸ ਦੇ ਇੱਕ ਸਾਬਕਾ ਸਾਥੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋਸ਼ ਸੀ ਕਿ ਇਨ੍ਹਾਂ ਸਾਰਿਆਂ ਨੇ ਕਥਿਤ ਤੌਰ 'ਤੇ ਅਜਨਾਲਾ ਤੋਂ ਬਰਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਅਗਵਾ ਕੀਤਾ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ।
ਅੰਮ੍ਰਿਤਪਾਲ ਸਿੰਘ ਦਾ ਜਨਮ 1993 ਵਿੱਚ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ। 12ਵੀਂ ਪਾਸ ਕਰਨ ਵਾਲਾ ਅੰਮ੍ਰਿਤਪਾਲ ਅਚਾਨਕ ਦੁਬਈ ਚਲਾ ਗਿਆ। ਉਥੇ ਅੰਮ੍ਰਿਤਪਾਲ ਟਰਾਂਸਪੋਰਟ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ।
ਪੰਜਾਬੀ ਅਦਾਕਾਰ ਅਤੇ ਕਾਰਕੁਨ ਦੀਪ ਸਿੱਧੂ ਨੇ 30 ਸਤੰਬਰ 2021 ਨੂੰ ਸੰਸਥਾ 'ਵਾਰਿਸ ਪੰਜਾਬ ਦੇ' ਦੀ ਸਥਾਪਨਾ ਕੀਤੀ ਸੀ। ਦੀਪ ਸਿੱਧੂ ਨੇ ਕਿਹਾ ਸੀ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਿੱਖੀ ਦੇ ਮਾਰਗ 'ਤੇ ਲਿਆਉਣਾ ਅਤੇ ਪੰਜਾਬ ਨੂੰ ਜਗਾਉਣਾ ਹੈ। ਦੀਪ ਸਿੱਧੂ ਦਾ ਨਾਂ ਕਿਸਾਨ ਅੰਦੋਲਨ ਅਤੇ ਫਿਰ 26 ਜਨਵਰੀ 2021 ਨੂੰ ਲਾਲ ਕਿਲਾ ਮਾਮਲੇ ਵਿੱਚ ਆਇਆ ਸੀ। 15 ਫਰਵਰੀ 2022 ਨੂੰ ਦੀਪ ਸਿੱਧੂ ਦੀ ਦਿੱਲੀ ਤੋਂ ਪੰਜਾਬ ਪਰਤਦੇ ਸਮੇਂ ਸੋਨੀਪਤ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।
ਮਾਰਚ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅੰਮ੍ਰਿਤਪਾਲ ਹੁਣ ਵਾਰਿਸ ਪੰਜਾਬ ਦੇ ਸੰਗਠਨ ਦਾ ਨਵਾਂ ਆਗੂ ਹੈ। ਇਸ ਤੋਂ ਬਾਅਦ 29 ਸਤੰਬਰ 2022 ਨੂੰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ।
Comments
Start the conversation
Become a member of New India Abroad to start commenting.
Sign Up Now
Already have an account? Login